Sunday, December 22, 2024

ਪੈਨਸ਼ਨਰਜ਼ ਮਹਾਂਸੰਘ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਮੌਤ ‘ਤੇੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੰਸਥਾਪਕ, ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਅਤੇ ਪੰਜਾਬ ਆਕਟੋਜਨੇਰੀਅਨ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ (87) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਆਈ.ਵੀ.ਵਾਈ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਸੀ।ਜਿਸ ਨਾਲ ਸਮਰਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਸਮਰਾਲਾ ਦੇ ਸਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਸੰਸਕਾਰ ਕਰ ਦਿੱਤਾ ਗਿਆ।
ਸਮਰਾਲਾ ਦੀਆਂ ਵੱਖ ਵੱਖ ਸੰਸਥਾਵਾਂ ਨੁਮਾਇੰਦੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ।ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਵਿਜੈ ਕੁਮਾਰ ਸ਼ਰਮਾ ਪ੍ਰਧਾਨ, ਮਨੋਜ ਕੁਮਾਰ ਉੱਪ ਜਿਲ੍ਹਾ ਸਿੱਖਿਆ (ਐਲੀ: ਸਿ:), ਇੰਦਰਜੀਤ ਸਿੰਘ ਕੰਗ, ਸਤਿੰਦਰ ਸਿੰਘ ਸਮਰਾਲਾ, ਪ੍ਰੋ. ਹਮਦਰਦਵੀਰ ਨੌਸ਼ਹਿਰੀ ਯਾਦਗਾਰੀ ਕਮੇਟੀ ਵਲੋਂ ਹਰਜਿੰਦਰਪਾਲ ਸਿੰਘ ਸਮਰਾਲਾ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ਅਮਰਜੀਤ ਸਿੰਘ ਬਾਲਿਓਂ ਪ੍ਰਧਾਨ, ਕਾਮਰੇਡ ਬੰਤ ਸਿੰਘ, ਲੇਖਕ ਮੰਚ ਸਮਰਾਲਾ ਵਲੋਂ ਹਰਬੰਸ ਮਾਲਵਾ, ਸਾਹਿਤ ਸਭਾ ਸਮਰਾਲਾ ਵਲੋਂ ਅਮਨਦੀਪ ਕੌਂਸ਼ਲ, ਐਡਵੋਕੇਟ ਗਗਨਦੀਪ ਸ਼ਰਮਾ, ਸਮਰਾਲਾ ਸੋਸ਼ਲ ਵੈਲਫੇਅਰ ਵਲੋਂ ਨੀਰਜ ਸਿਹਾਲਾ, ਅੰਤਰਜੋਤ ਸਿੰਘ, ਪੱਤਰਕਾਰ ਸੁਰਜੀਤ ਸਿੰਘ ਵਿਸ਼ਦ, ਪੈਨਸ਼ਨਰਜ਼ ਵਲੋਂ ਪ੍ਰੇਮ ਨਾਥ ਸਮਰਾਲਾ, ਕੁਲਵੰਤ ਰਾਏ ਸਿਹਾਲਾ, ਪਾਵਰਕਾਮ ਪੈਨਸ਼ਨਰਜ਼ ਵਲੋਂ ਸਿਕੰਦਰ ਸਿੰਘ, ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਜੁਗਲ ਕਿਸ਼ੋਰ ਸਾਹਨੀ ਸ਼ਾਮਲ ਸਨ।ਉਕਤ ਆਗੂਆਂ ਨੇ ਸ਼ਰਧਾਂਜਲੀ ਦਿੰਦੇ ਹੋਏ ਪ੍ਰੇਮ ਸਾਗਰ ਦੁਆਰਾ ਕੀਤੀਆਂ ਘਾਲਣਾਵਾਂ ਅਤੇ ਪੈਨਸ਼ਨਰਾਂ ਲਈ ਵਿੱਢੇ ਸੰਘਰਸ਼ਾਂ ਦੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਸਮਰਾਲਾ ਨੂੰ ਪੰਜਾਬ ਵਿੱਚੋਂ ਮੂਹਰਲੀਆਂ ਕਤਾਰਾਂ ਵਿੱਚ ਲਿਆ ਖੜ੍ਹਾ ਕੀਤਾ ਸੀ।ਉਨ੍ਹਾਂ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਨਾਲ ਮੋਹਰੀ ਹੋ ਕੇ ਅਗਵਾਈ ਕੀਤੀ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਏ।ਉਨ੍ਹਾਂ ਦੀ ਮੌਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …