ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਕਰਾਂਗੇ ਪਹੁੰਚ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ
ਸਿੰਧ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਐਡਵੋਕੇਟ ਧਾਮੀ ਨੇ ਪੁਲਿਸ ਵੱਲੋਂ ਦੋਸ਼ੀ ਵਿਅਕਤੀਆਂ ਨੂੰ ਛੱਡ ਦੇਣ ’ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ‘ਚ ਘੱਟ ਗਿਣਤੀ ਸਿੱਖਾਂ ਨਾਲ ਅਜਿਹੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ ਹੈ।ਪਾਕਿਸਤਾਨ ਸਰਕਾਰ ਉਥੇ ਵਸਦੇ ਘੱਟ ਗਿਣਤੀ ਸਿੱਖਾਂ ਅਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਤੱਕ ਵੀ ਜਲਦ ਪਹੁੰਚ ਕੀਤੀ ਜਾਵੇਗੀ।ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ
ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਕਰਾਂਗੇ ਪਹੁੰਚ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਐਡਵੋਕੇਟ ਧਾਮੀ ਨੇ ਪੁਲਿਸ ਵੱਲੋਂ ਦੋਸ਼ੀ ਵਿਅਕਤੀਆਂ ਨੂੰ ਛੱਡ ਦੇਣ ’ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ‘ਚ ਘੱਟ ਗਿਣਤੀ ਸਿੱਖਾਂ ਨਾਲ ਅਜਿਹੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ ਹੈ।ਪਾਕਿਸਤਾਨ ਸਰਕਾਰ ਉਥੇ ਵਸਦੇ ਘੱਟ ਗਿਣਤੀ ਸਿੱਖਾਂ ਅਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਤੱਕ ਵੀ ਜਲਦ ਪਹੁੰਚ ਕੀਤੀ ਜਾਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media