Sunday, December 22, 2024

ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ ਵੱਖ ਨਗਰਾਂ ਵਿੱਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਇਸੇ ਤਹਿਤ ਅੱਜ ਪਿੰਡ ਚਾਟੀਵਿੰਡ ਤਰਨਤਾਰਨ ਰੋਡ ਵਿਖੇ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਜੀ ਵਿਖੇ ਚੱਲ ਰਹੇ ਕੈਂਪ ਦੌਰਾਨ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਲਗਭਗ 25 ਬੱਚਿਆਂ ਨੇ ਭਾਗ ਲਿਆ।ਗਿਆਨੀ ਸਤਨਾਮ ਸਿੰਘ ਅਤੇ ਗਿਆਨੀ ਅਮਰ ਸਿੰਘ ਨੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਦੱਸਿਆ।ਮੁਕਾਬਲੇ ‘ਚ ਪਹਿਲਾ ਸਥਾਨ ਯੁਗਰਾਜ ਸਿੰਘ, ਦੂਸਰਾ ਸਥਾਨ ਸੁਖਚੈਨ ਸਿੰਘ ਅਤੇ ਤੀਸਰਾ ਸਥਾਨ ਫਤਹਿ ਸਿੰਘ ਨੇ ਪ੍ਰਾਪਤ ਕੀਤਾ।ਜੇਤੂ ਬੱਚਿਆਂ ਨੂੰ ਟਰਾਫੀਆਂ ਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦਵਿੰਦਰ ਸਿੰਘ ਮਰਦਾਨਾ, ਭਾਈ ਖਜਾਨ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਨਵਦੀਪ ਸਿੰਘ ਅਤੇ ਭਾਈ ਪਰਮਜੀਤ ਸਿੰਘ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …