Wednesday, March 18, 2026

ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ ਅੱਜ

ਅੱਖਾਂ ਦਾ ਫਰੀ ਚੈਕਅੱਪ ਕੈਂਪ 16 ਜੁਲਾਈ ਨੂੰ – ਸਿਦਕੀ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਦੀ ਮੀਟਿੰਗ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਸਥਾਨਿਕ ਜ਼ੋਨਲ ਦਫ਼ਤਰ ਵਿਖੇ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ 3 ਜੁਲਾਈ ਸ਼ਾਮ 4.00 ਵਜੇ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਇਲਾਵਾ ਸੁਨਾਮ, ਧੂਰੀ, ਚੀਮਾ ਸਾਹਿਬ ਆਦਿ ਦੀਆਂ ਸੰਗੀਤ ਅਕੈਡਮੀਆਂ ਵੀ ਸ਼ਾਮਲ ਹੋਣਗੀਆਂ।ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਅਤੇ ਪ੍ਰਬੰਧਕ ਕਮੇਟੀ ਵਲੋਂ ਸਹਿਯੋਗ ਦਿੱਤਾ ਜਾਵੇਗਾ।ਜ਼ੋਨਲ ਕੌਂਸਲ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਦਿਵਸ ਮੌਕੇ ਜ਼ੋਨਲ ਦਫ਼ਤਰ ਵਿਖੇ 16 ਜੁਲਾਈ ਨੂੰ ਸਵੇਰੇ 10.00 ਵਜੇ ਅੱਖਾਂ ਦਾ ਫਰੀ ਚੈਕਅੱਪ ਲਕੇਂਪ ਗਾਉਣ ਦਾ ਫੈਸਲਾ ਕੀਤਾ ਗਿਆ।ਰਣਜੀਤ ਆਈ ਹਸਪਤਾਲ ਸੰਗਰੂਰ ਵਲੋਂ ਡਾਕਟਰ ਇੰਦਰਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕਰੇਗੀ।ਡਾਕਟਰ ਨਰਿੰਦਰ ਸਿੰਘ ਦੀ ਅਗਵਾਈ ‘ਚ ਬੀ.ਪੀ ਚੈਕਅੱਪ ਅਤੇ ਕ੍ਰਿਸ਼ਨਾ ਚੈਰੀਟੇਬਲ ਲੈਬ ਪਟਿਆਲਾ ਗੇਟ ਵਲੋਂ ਸ਼ੂਗਰ ਟੈਸਟ ਵੀ ਮੁਫ਼ਤ ਕੀਤਾ ਜਾਵੇਗਾ।ਭਾਈ ਨਰਿੰਦਰਪਾਲ ਸਿੰਘ ਪਿੰਡ ਨਾਗਰਾ ਵਾਲੇ ਸਾਥੀਆਂ ਨਾਲ ਬੂਟੇ ਵੰਡਣਗੇ ਸਟੱਡੀ ਸਰਕਲ ਵਲੋਂ ਵਾਤਾਵਰਨ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਇਹਨਾਂ ਸਮਾਗਮਾਂ ਸਬੰਧੀ ਅਜਮੇਰ ਸਿੰਘ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਜਰਨੈਲ ਸਿੰਘ ਥਲੇਸਾਂ, ਰਣਜੀਤ ਸਿੰਘ, ਹਰਵਿੰਦਰ ਕੌਰ, ਹਰਕੀਰਤ ਕੌਰ, ਅਮਨਦੀਪ ਕੌਰ ਆਦਿ ਦੀਆਂ ਵੱਖ ਵੱਖ ਸੇਵਾਵਾਂ ਲਗਾਈਆਂ ਗਈਆਂ ਹਨ। 19 ਅਗਸਤ ਨੂੰ ਕਰਵਾਏ ਜਾ ਰਹੇ ਨੈਤਿਕ ਸਿੱਖਿਆ ਇਮਤਿਹਾਨ ਸਬੰਧੀ ਸਕੂਲ਼ਾਂ ਨਾਲ ਸੰਪਰਕ ਕਰਨ ਲਈ ਮੈਂਬਰਾਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …