ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਦਲ ਮੜੀਆਂ ਵਾਲਾ ਤਰਨਾ ਦਲ ਬਟਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ
ਦੇ ਬੀਤੀ ਰਾਤ ਅਚਨਚੇਤ ਗੁਰ ਪਿਆਨਾ ਕਰ ਜਾਣ ਤੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਸ਼ੋਕ ਸੰਦੇਸ਼ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਨਿਹੰਗ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਬਹੁਤ ਹੀ ਚੜਦੀਕਲਾ ਤੇ ਗੁਰਬਾਣੀ ਵਿੱਚ ਰੰਗੇ ਸਿੰਘ ਸਨ।ਉਨ੍ਹਾਂ ਦੇ ਚਲਾਣੇ ਨਾਲ ਪਰਿਵਾਰ ਅਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media