Friday, September 4, 2026

ਬਾਬੂ ਭਗਵਾਨ ਦਾਸ ਅਰੋੜਾ ਨੂੰ 23ਵੀਂ ਬਰਸੀ ਮੌਕੇ ਦਿੱਤੀਆਂ ਨਿੱਘੀਆਂ ਸ਼ਰਧਾਂਜਲੀਆਂ

ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਜੌੜਾਮਾਜਰਾ ਤੇ ਖੁੱਡੀਆਂ ਸਮੇਤ ਵੱਡੀ ਗਿਣਤੀ ‘ਚ ਵਿਧਾਇਕਾਂ ਨੇ ਕੀਤੀ ਸ਼ਮੂਲੀਅਤ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 23ਵੀਂ ਬਰਸੀ ਦੇ ਮੌਕੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਸਮੇਤ ਹੋਰ ਸ਼ਖਸ਼ੀਅਤਾਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵਲੋਂ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ।ਬਾਬੂ ਭਗਵਾਨ ਦਾਸ ਅਰੋੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ।ਜਿਸ ਵਿੱਚ 1100 ਨਵੇਂ ਮਰੀਜ਼ਾਂ ਨੇ ਰਜਿਸਟ੍ਰੇਸ਼ਨ ਕਰਵਾਈ।
ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੇ 23 ਵਰ੍ਹਿਆਂ ਤੋਂ ਲਗਾਤਾਰ ਆਪਣੇ ਪਿਤਾ ਜੀ ਦੀ ਬਰਸੀ ਮਨਾ ਰਹੇ।ਉਨ੍ਹਾਂ ਕਿਹਾ ਕਿ ਬਾਬੂ ਭਗਵਾਨ ਦਾਸ ਨੇ ਇਲਾਕੇ ਦੀ ਸੇਵਾ ਦਾ ਸੰਕਲਪ ਮਨ ਵਿੱਚ ਲੈ ਕੇ ਇਹ ਡੈਂਟਲ ਕਾਲਜ ਇਥੇ ਖੋਲ੍ਹਿਆ ਸੀ।ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਅਮਨ ਅਰੋੜਾ ਵੀ ਆਪਣੇ ਪਿਤਾ ਦੇ ਰਾਹ ’ਤੇ ਚੱਲ ਰਹੇ ਹਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬੱਚਿਆਂ ਨੂੰ ਹਮੇਸ਼ਾਂ ਮਾਪਿਆਂ ਦਾ ਹੌਂਸਲਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਇਲਾਕੇ ਦੀ ਮੰਨੀ ਪ੍ਰਮੰਨੀ ਸਖ਼ਸ਼ੀਅਤ ਸਨ, ਜਿਨ੍ਹਾਂ ਨੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ’ਤੇ ਹਮੇਸ਼ਾਂ ਹੀ ਲੋੜਵੰਦਾਂ, ਗਰੀਬਾਂ ਦੀ ਸੇਵਾ ਨੂੰ ਤਰਜ਼ੀਹ ਦਿੱਤੀ।
ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮਾਪਿਆਂ ਦੀਆਂ ਦੁਆਵਾਂ ਸਦਕਾ ਹੀ ਇਨਸਾਨ ਬੁਲੰਦੀਆਂ ਨੂੰ ਛੂੰਹਦਾ ਹੈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਹਰ ਸਾਲ ਕਰਵਾਇਆ ਜਾਂਦਾ ਸਮਾਗਮ ਉਨ੍ਹਾਂ ਦੀ ਆਪਣੇ ਪਿਤਾ ਪ੍ਰਤੀ ਸਨਮਾਨ ਦਾ ਪ੍ਰਗਟਾਵਾ ਕਰਦਾ ਹੈ।
ਅਖੀਰ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਤਾ ਪਰਮੇਸ਼ਵਰੀ ਦੇਵੀ ਅਤੇ ਭੈਣ ਰਾਧਿਕਾ ਅਰੋੜਾ ਸਮੇਤ ਸਮੁੱਚੇ ਪਰਿਵਾਰ ਦੀ ਤਰਫ਼ੋਂ ਸਮੂਹ ਸ਼ਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਪੀ.ਐਸ.ਆਈ.ਡੀ.ਸੀ ਜਸਵੀਰ ਸਿੰਘ ਕੁਦਨੀ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕੀਟ ਕਮੇਟੀ ਚੀਮਾ ਦਰਸ਼ਨ ਸਿੰਘ ਜੀਤੀ ਮਾਨ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …