ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਤਕਰੀਬਨ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ।ਉਸ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਸ ਲਿਆਂਦਾ ਗਿਆ।ਉਕਤ ਲੜਕੀ ਜੋਤੀ ਨੂੰ ਲੈਣ ਲਈ ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ।ਉਨਾਂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰ ਰਹੀ ਹੈ।
ਐਨ.ਆਰ.ਆਈ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੱਤੀ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ’ਚ ਫਸੀਆਂ ਹਨ, ਉਹ ਸਾਡੇ ਨਾਲ ਸੰਪਰਕ ਕਰਨ, ਤਾਂ ਅਸੀਂ ਉਹਨਾਂ ਨੂੰ ਵਾਪਸ ਲੈ ਕੇ ਆਵਾਂਗੇ। ਉਨਾਂ ਕਿਹਾ ਕਿ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਠੱਗ ਟਰੇਵਲ ਏਜੰਟਾਂ ਦੀਆਂ ਸੂਚੀਆਂ ਤਿਆਰ ਹੋ ਰਹੀਆਂ ਹਨ ਅਤੇ ਇਸ ਬਾਬਤ 10 ਜੁਲਾਈ 2023 ਨੂੰ ਐਨ.ਆਰ.ਆਈ ਮਹਿਕਮੇ ਦੀ ਮੀਟਿੰਗ ਵੀ ਰੱਖੀ ਗਈ ਹੈ।
ਇਸ ਮੌਕੇ ਇਰਾਕ ਤੋਂ ਵਾਪਸ ਭਾਰਤ ਪਹੁੰਚੀ ਮਹਿਲਾ ਨੇ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …