ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਦਸਤ ਰੋਗਾਂ ਸੰਬਧੀ ਜਾਗਰੂਕ ਕਰਨ ਹਿੱਤ ਅੱਜ ਸਿਵਲ
ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ 4 ਤੋਂ 17 ਜੁਲਾਈ 2023 ਤੱਕ ਚਲਾਏ ਜਾ ਰਹੇ, ਇਸ ਪੰਦਰਵਾੜੇ ਦਾ ਮੁੱਖ ਮੰਤਵ ਪਿਛਲੇ 6 ਸਾਲ ਤੋਂ ਛੋੱਟੇ ਬਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ‘ਤੇ ਲਿਆਉਣਾ ਹੈ।ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਇਕ ਲੱਖ ਮੌਤਾਂ ਕੇਵਲ ਡਾਇਰੀਆ ਕਾਰਨ ਹੀ ਹੁੰਦੀਆਂ ਹਨ।
ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ 6 ਸਾਲਾ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿੱਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਇਸ ਅਵਸਰ ਤੇ ਇਕ ਜਾਗਰੂਕਤਾ ਪੋਸਟਰ ਵੀ ਰਲੀਜ਼ ਕੀਤਾ ਗਿਆ।ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਇਸ ਪੰਦਰਵਾੜੇ ਦੌਰਾਣਨ ਆਸ਼ਾ ਵਰਕਰਾਂ ਅਤੇ ਏ.ਐਨ.ਐਮ ਵਲੋਂ ਅੰਮ੍ਰਿਤਸਰ ਜਿਲੇ ਭਰ ਵਿੱਚ ਘਰ ਘਰ ਦਸਤ ਰੋਗਾਂ ਸੰਬਧੀ ਜਾਗਰੂਕ ਕੀਤਾ ਜਾਵੇਗਾ ਅਤੇ ਓ.ਆਰ.ਐਸ ਦੇ ਘੋਲ ਦੀ ਮਹੱਤਤਾ ਦੇ ਨਾਲ ਨਾਲ ਹੱਥ ਧੌਣ ਦੀ ਵਿਧੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾ, ਜਿਲਾ੍ਹ ਸਿਹਤ ਅਫਸਰ ਡਾ. ਜਸਪਾਲ ਸਿੰਘ, ਜਿਲਾ੍ਹ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਜਿਲਾ੍ਹ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ, ਐਪੀਡਿਮੋਲੋਜਿਸਟ ਡਾ. ਨਵਦੀਪ ਕੌਰ, ਜਿਲ੍ਹਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ ਸੁਖਵਿੰਦਰ ਕੌਰ ਤੇ ਕਮਲ ਭੱਲਾ, ਸੁਪਰਡੈਂਟ ਸੰਜੀਵ ਕੁਮਾਰ ਤੇ ਕੁਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media