Monday, April 13, 2026

ਵਾਤਾਵਰਣ ਦੀ ਸੰਭਾਲ ਲਈ 15 ਸਾਲ ਪੁਰਾਣੇ ਡੀਜ਼ਲ ਆਟੋ ਜਲਦ ਕੀਤੇ ਜਾਣਗੇ ਬੰਦ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ 15 ਸਾਲ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ ਉਸ ਦੀ ਥਾਂ ਨਵੀਂ ਅਤੇ ਆਧੁਨਿਕ ਤਕਨੀਕ ਦੇ ਇਲੈਕਟ੍ਰਿਕ ਆਟੋ (ਈ-ਆਟੋ) ਦੀ ਵਰਤੋਂ ਨੂੰ ਸਰਕਾਰ ਦੇ ਪਾਇਲਟ ਪ੍ਰੈਜੇਕਟ ਵਜੋਂ ਲਿਆ ਗਿਆ ਹੈ।ਜਿਸ ਵਾਸਤੇ ਕੱਲ 03-7-2023 ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਾਲਵਾੜ ਦੀ ਪ੍ਰਧਾਨਗੀ ਹੇਠ ਰਾਹੀ ਪ੍ਰੋਜੈਕਟ ਸੰਬਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਹੋਈ। ਜਿਸ ਵਿੱਚ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਆਰ.ਟੀ.ਏ ਅਰਸ਼ਦੀਪ ਸਿੰਘ ਲੋਬਾਨਾ ਤੋਂ ਇਲਾਵਾ ਰਾਹੀ ਪ੍ਰੋਜੇਕਟ ਦੇ ਅਧਿਕਾਰੀ ਵੀ ਸ਼ਾਮਿਲ ਹੋਏ।
ਮੀਟਿੰਗ ਦੌਰਾਨ ਸ਼ਹਿਰ ਦੇ ਵਾਤਾਵਰਣ ਨੂੰ ਹੋਰ ਸੁਖਾਲਾ ਕਰਨ ਅਤੇ ਚੁਗਿਰਦੇ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਕਰਨ ਲਈ ਇਕ ਪ੍ਰੈਜੇਕਟ ਤਿਆਰ ਕਰਨ ਲਈ ਕਿਹਾ ਗਿਆ ਅਤੇ ਇਹ ਵੀ ਫੈਸਲਾ ਲਿਆ ਗਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਹਦੂਦ ਅੰਦਰ 15 ਸਾਲ ਪੁਰਾਣੇ ਡੀਜ਼ਲ ਆਟੋ ਮੁਕੰਮਲ ਤੌਰ ਤੇ ਬੰਦ ਕੀਤੇ ਜਾਣਗੇ ਤਾਂ ਜੋ ਆਊਣ ਵਾਲੇ ਸਮੇ ਵਿਚ ਸ਼ਹਿਰ ਵਿੱਚ ਸਿਰਫ ਈ-ਆਟੋ ਹੀ ਚੱਲਣ।ਇਹ ਫੈਸਲਾ ਵੀ ਲਿਆ ਗਿਆ ਕਿ ਈ-ਆਟੋ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਚਾਲਕਾਂ ਨੂੰ ਸਰਕਾਰ ਦੀਆਂ ਸਾਰੀਆਂ ਸਬਸਿਡੀਆਂ ਦੇ ਲਾਭ ਦਿੱਤੇ ਜਾਣ।
ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਈ-ਆਟੋ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਹਰ ਰੋਜ਼ ਨਵੀਆਂ ਪਾਲਿਸੀਆਂ ਲਿਆ ਰਹੀ ਹੈ ਤਾਂ ਜੋ ਲੋਕ ਡੀਜ਼ਲ ਆਟੋ ਨੂੰ ਛੱਡ ਕੇ ਇਲੈਕਟ੍ਰਿਕ ਆਟੋ ਦਾ ਇਸਤੇਮਾਲ ਕਰਨ ਜਿਸ ਵਾਸਤੇ ਸਰਕਾਰ ਵਲੋਂ 1.40 ਲੱਖ ਰੁਪਏ ਦੀ ਸਬਸਿਡੀ ਤੋ ਇਲਾਵਾ ਕਈ ਤਰ੍ਹਾਂ ਦੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਇਹਨਾਂ ਡੀਜ਼ਲ ਆਟੋ ਨੂੰ ਕਿਰਾਏ ‘ਤੇ ਲੈ ਕੇ ਚਲਾਉਣ ਵਾਲੇ ਚਾਲਕ ਵੀ ਇਸ ਈ-ਆਟੋ ਰਾਹੀ ਸਕੀਮ ਤਹਿਤ 1.25 ਲੱਖ ਰੁਪਏ ਦੀ ਨਗਦ ਸਬਸਿਡੀ ਦਾ ਲਾਭ ਉਠਾ ਸਕਦੇ ਹਨ।ਕਮਿਸ਼ਨਰ ਰਿਸ਼ੀ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ 11 ਅਹਿਮ ਥਾਵਾਂ ‘ਤੇ ਈ-ਚਾਰਜਿੰਗ ਸਟੇਸ਼ਨ ਲਗਾਉਣ ਲਈ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਟੈਂਡਰਿੰਗ ਪ੍ਰੋਸੈਸ ਵੀ ਮੁਕੰਮਲ ਹੋ ਜਾਵੇਗਾ, ਜਿਸ ਨਾਲ ਈ-ਆਟੋ ਲੈਣ ਵਾਲਿਆਂ ਨੂੰ ਇਹਨਾਂ ਈ-ਚਾਰਜਿੰਗ ਸਟੇਸ਼ਨਾਂ ਦਾ ਲਾਭ ਵੀ ਮਿਲੇਗਾ।
ਇਸ ਮੀਟਿੰਗ ਵਿੱਚ ਰਾਹੀ ਪ੍ਰੋਜੈਕਟ ਦੇ ਡਾ. ਜਯੋਤੀ ਮਹਾਜਨ, ਆਸ਼ੀਸ਼ ਕੁਮਾਰ, ਫੈਰੀ ਭਾਟੀਆ, ਵਿਨੇ ਕੁਮਾਰ ਅਤੇ ਭਾਨੂ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …