ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ
ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 2019 ਵਿੱਚ ਦਰਜ਼ ਕਰਵਾਇਆ ਸੀ।ਉਹ ਇੱਕ ਦਿਵਿਆਂਗ ਹੈ ਤੇ ਪਿੰਡ ਵਜ਼ੀਰ ਭੁੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।ਉਸ ਨੇ ਕਿਹਾ ਕਿ ਜਿਲ੍ਹਾ ਰੋਜਗਾਰ ਬਿਊਰੋ ਵਲੋ ਉਸਨੂੰ ਸਿੱਖਿਆ ਵਿਭਾਗ ਪੰਜਾਬ ਚੰਡੀਗੜ ਵਲੋਂ ਕੱਢੀ ਗਈ ਮਾਸਟਰ ਕੈਡਰ ਦੀਆਂ ਆਸਾਮੀਆਂ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਉਸ ਨੇ ਆਪਣਾ ਆਨਲਾਈਨ ਫਾਰਮ ਭਰਿਆ।ਸਿੱਖਿਆ ਵਿਭਾਗ ਪੰਜਾਬ ਚੰਡੀਗੜ ਵਲੋਂ ਟੈਸਟ ਲਿਆ ਗਿਆ ਤੇ ਉਸ ਦਾ ਨਾਮ ਮੈਰਿਟ ਲਿਸਟ ਵਿੱਚ ਆ ਗਿਆ।ਹੁਣ ਉਹ ਬਤੋਰ ਸਮਾਜਿਕ ਸਿੱਖਿਆ ਮਾਸਟਰ ਸਰਕਾਰੀ ਸੀਨੀ. ਸੰਕੈ ਸਕੂਲ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਸੇਵਾ ਨਿਭਾਅ ਰਿਹਾ ਹੈ।ਗੁਰਪ੍ਰੀਤ ਨੇ ਪੰਜਾਬ ਸਰਕਾਰ, ਜਿਲ੍ਹਾ ਪ੍ਰਸਾਸ਼ਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਊਰੋ ਵਲੋਂ ਰੋਜ਼ਗਾਰ ਸਬੰਧੀ ਦਿੱਤੀਆਂ ਜਾ ਰਹੀਆਂ ਸਹੁਲਤਾਂ ਦਾ ਲਾਭ ਉਠਾਉਣ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media