ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਪੱਛਮੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਨਾਗਰਿਕਤਾ ਦਿਵਾਉਣ ਅਤੇ ਗੁਰਦੁਆਰਾ ਸਾਹਿਬ ਬਣਵਾਉਣ ਵਾਲੇ ਸੰਤ ਤੇਜਾ
ਸਿੰਘ ਜੀ ਦੀ 58ਵੀਂ ਬਰਸੀ ਮਨਾਈ ਗਈ।ਸਮਾਜ-ਸੇਵੀ ਤੇ ਧਾਰਮਿਕ ਕਾਰਜ਼ਾਂ `ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਦੇ ਅਨਿਨ ਸੇਵਕ ਅਤੇ ਤਪ-ਸਥਾਨ ਗੁਰਦੁਆਰਾ ਬੜੂ ਸਹਿਬ ਦੇ ਸੰਸਥਾਪਕ ਸੰਤ ਬਾਬਾ ਤੇਜਾ ਸਿੰਘ ਜੀ (ਐਮ.ਏ, ਐਲ.ਐਲ.ਬੀ, ਏ.ਐਮ ਹਾਰਵਰਡ) ਦੀ 58ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ 5 ਜੁਲਾਈ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾ-ਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਵਆਰਾ ਬੰਗਲਾ ਸਾਹਿਬ, ਭਾਈ ਅਮਨਦੀਪ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਸੁਰਜੀਤ ਸਿੰਘ ਜਥਾ ਗੁਰਦੁਆਰਾ ਜਨਮ ਅਸਥਾਨ ਸੰਤ ਅਤਰ ਸਿੰਘ ਜੀ ਮਹਾਰਾਜ, ਅਨਾਹਦ ਬਾਣੀ ਜਥਾ ਗੁਰਦੁਆਰਾ ਬੜੂ ਸਾਹਿਬ, ਅਕਾਲ ਸਹਾਇ ਨਿਸ਼ਕਾਮ ਸਤਿਸੰਗ ਸਭਾ ਦਿੱਲੀ, ਭਾਈ ਹਰਦੀਪ ਸਿੰਘ ਦਿੱਲੀ ਅਤੇ ਗੁਰਮਤਿ ਬਚਨ ਡਾ: ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬੜੂ ਸਾਹਿਬ ਵਲੋਂ ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ ਗਈ।ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਲਗੀਧਰ ਟਰੱਸਟ ਵਲੋਂ ਵਿੱਦਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।ਉਨਾਂ ਕਿਹਾ ਕਿ ਸਾਡੇ ਬੱਚੇ ਇਹਨਾਂ ਗੁਰੂਕੁਲਾਂ ਵਿੱਚ ਪੜ੍ਹ ਕੇ ਵਿਦਵਾਨ ਬਣ ਰਹੇ ਹਨ।ਕਲਗੀਧਰ ਟਰੱਸਟ ਦੇ ਸੰਸਥਾਪਕ ਸੰਤ ਬਾਬਾ ਤੇਜਾ ਸਿੰਘ ਜੀ ਵਲੋ ਜੋ ਸੰਕਲਪ ਕੀਤਾ ਅਤੇ ਬਾਬਾ ਇਕਬਾਲ ਸਿੰਘ ਜੀ ਅਤੇ ਸਮੂਹ ਟਰੱਸਟ ਵਲੋ ਸੰਘਰਸ਼ ਕਰਕੇ ਵਿੱਦਿਆ ਅਤੇ ਧਾਰਮਿਕ ਖੇਤਰ ਵਿੱਚ ਬਹੁਤ ਵੱੱਡੀ ਪ੍ਰਾਪਤੀ ਕੀਤੀ ਹੈ।ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਬੜੂ ਸਾਹਿਬ ਤੋਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰੈਜ਼ੀਡੈਂਟ ਡਾ: ਦਵਿੰਦਰ ਸਿੰਘ ਅਤੇ ਵਾਈਸ-ਪ੍ਰੈਜ਼ੀਡੈਂਟ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media