Friday, September 25, 2026

ਬੀ.ਕੇ.ਯੂ (ਦੋਆਬਾ) ਵਲੋਂ ਖਰੜ ਟੋਲ ਪਲਾਜ਼ਾ ਖਿਲਾਫ ਧਰਨਾ 15 ਜੁਲਾਈ ਨੂੰ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਕਿਸਾਨੀ ਨਾਲ ਸਬੰਧਿਤ ਵਿਚਾਰਾਂ ਕੀਤੀਆਂ ਗਈ ਅਤੇ ਝੋਨੇ ਦੀ ਲਵਾਈ ਮੌਕੇ ਵਧੀਆ ਢੰਗ ਨਾਲ ਮਿਲ ਰਹੀ ਬਿਜਲੀ ਦੀ ਸ਼ਲਾਘਾ ਕੀਤੀ ਗਈ।ਬਲਵੀਰ ਸਿੰਘ ਖੀਰਨੀਆਂ ਨੇ ਖਰੜ ਟੋਲ ਪਲਾਜਾ ਦੇ ਕਰਮਚਾਰੀਆਂ ਦੁਆਰਾ ਕਿਸਾਨ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਉਥੋਂ ਦੇ ਮੁਲਾਜ਼ਮਾਂ ਵਲੋਂ ਕਿਸਾਨ ਆਗੂਆਂ ਅਤੇ ਉਨਾਂ ਵਰਕਰਾਂ ਨੂੰ ਜ਼ਲੀਲ ਕੀਤਾ ਜਾਂਦਾ ਹੈ ਜਿਨ੍ਹਾਂ ਦੇ ਸ਼ਨਾਖਤੀ ਕਾਰਡ ਬਣੇ ਹੋਏ ਹਨ।ਇਸ ਲਈ ਯੂਨੀਅਨ ਨੇ ਫੈਸਲਾ ਕੀਤਾ ਕਿ 15 ਜੁਲਾਈ ਨੂੰ ਖਰੜ ਟੋਲ ਪਲਾਜ਼ੇ ‘ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।ਉਨਾਂ ਕਿਹਾ ਕਿ 5 ਅਗਸਤ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਸਮਰਾਲਾ ਦੀ ਅਨਾਜ ਮੰਡੀ ਵਿੱਚ ਪਹੁੰਚ ਕੇ ਹਾਜਰ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਕਿਸਾਨੀ ਮਸਲਿਆਂ ਸਬੰਧੀ ਆਪਣੀ ਰਾਏ ਮਸ਼ਵਰਾ ਕਰਨਗੇ।ਉਨ੍ਹਾਂ ਸਮਰਾਲਾ, ਖਮਾਣੋਂ, ਮਾਛੀਵਾੜਾ, ਖੰਨਾ, ਪਾਇਲ ਅਤੇ ਦੋਰਾਹਾ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੂਬਾ ਪ੍ਰਧਾਨ ਨੂੰ ਆਪਣੀਆਂ ਮੁਸ਼ਕਿਲਾਂ ਦੱਸਣ ਅਤੇ ਸਲਾਹ ਮਸ਼ਵਰਾ ਕਰਨ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਜਰਨੈਲ ਸਿੰਘ ਜਨਰਲ ਸਕੱਤਰ, ਬਲਜੀਤ ਸਿੰਘ ਮੱਲ ਮਾਜਰਾ ਬਲਾਕ ਪ੍ਰਧਾਨ ਸਮਰਾਲਾ, ਜੀਵਨ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਜਸਮੇਰ ਸਿੰਘ ਟੋਡਰਪੁਰ, ਸਮਸ਼ੇਰ ਸਿੰਘ ਘਰਖਣਾ, ਅਮਰਜੀਤ ਸਿੰਘ ਹਰਿਓਂ ਕਲਾਂ, ਜੀਵਨ ਸਿੰਘ ਮੱਲ ਮਾਜਰਾ ਸਕੱਤਰ, ਸੁਖਦੇਵ ਸਿੰਘ ਬਾਲਿਓਂ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …