ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ
ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ 10 ਜੁਲਾਈ ਨੂੰ ਸਵੇਰੇ 9.00 ਵਜੇ ਮੰਡਲ ਘੁਲਾਲ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀ ਪੈਨਸ਼ਨ ਵਿਚੋਂ 200 ਰੁਪਏ ਜ਼ਬਰੀ ਕੱਟੇ ਗਏ ਵਿਕਾਸ ਫੰਡ ਦੀ ਜੋਰਦਾਰ ਨਿੰਦਾ ਕੀਤੀ।ਪੈਨਸ਼ਨਰਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕਰਨ ਅਤੇ ਡੀ.ਏ ਦਾ ਬਕਾਇਆ ਜਾਰੀ ਨਾ ਕਰਨ, ਪੈਨਸ਼ਨਰਾਂ ਨੂੰ 2.5 ਦਾ ਫਾਰਮੁੱਲੇ ਨਾਲ ਪੈਨਸ਼ਨ ਸੋਧਣਾ ਕੈਸ਼ਲੈਸ ਸਕੀਮ ਲਾਗੂ ਕਰਨਾ ਵਗੈਰਾ ਆਦਿ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਜਿਸ ਦੇ ਫਲਸਰੂਪ ਪਾਵਰਕਾਮ ਦੇ ਪੈਨਸ਼ਨਰਜ਼ ਨੂੰ ਮਜ਼ਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ 10 ਜੁਲਾਈ ਨੂੰ ਮੰਡਲ ਸਮਰਾਲਾ ਦੇ ਮੁੱਖ ਦਫਤਰ ਘੁਲਾਲ ਵਿਖੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।ਜਿਸ ਵਿੱਚ ਔਰਤ ਪੈਨਸ਼ਨਰਾਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।
ਮੀਟਿੰਗ ਵਿੱਚ ਇੰਜ. ਪ੍ਰੇਮ ਸਿੰਘ ਰਿਟਾ: ਐਸ.ਡੀ.ਓ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾਲੋਕ, ਜਸਵੰਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਪਾਲ, ਜਰਨੈਲ ਸਿੰਘ, ਰਾਜਾ ਰਾਮ ਆਦਿ ਹਾਜ਼ਰ ਹੋਏ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media