Sunday, December 22, 2024

ਤਿੰਨ ਰੋਜ਼ਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਸਫਲਤਾ ਪੂੂਰਵਕ ਸਮਾਪਤ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਨਨਕਾਣਾ ਸਾਹਿਬ ਯੂਥ ਫੁੱਟਬਾਲ ਕਲੱਬ ਸਮਰਾਲਾ ਵਲੋਂ ਤਿੰਨ ਰੋਜ਼ਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖੇਡ ਮੈਦਾਨ ਵਿੱਚ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ।ਸਮਰਾਲਾ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ 30 ਜੂਨ ਤੋਂ 2 ਜੁਲਾਈ ਤੱਕ ਡੇ-ਨਾਇਟ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਫੁੱਟਬਾਲ ਟੀਮਾਂ ਨੇ ਸ਼ਾਮ 6.00 ਵਜੇ ਤੋਂ ਦੇਰ ਰਾਤ 1.00 ਵਜੇ ਤੱਕ ਪ੍ਰਦਰਸ਼ਨ ਕੀਤਾ।ਕਲੱਬ ਦੇ ਫੁੱਟਬਾਲ ਕੋਚ ਇੰਮਰੋਜ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦਾ ਮਕਸਦ ਨੌਜਵਾਨਾਂ ਵਿੱਚ ਖੇਡਾਂ ਦੀ ਰੁਚੀ ਪੈਦਾ ਕਰਕੇ ਉਹਨਾਂ ਨੂੰ ਤੰਦਰੁਸਤ ਰੱਖਣਾ ਹੈ।ਇਸ ਤਰ੍ਹਾਂ ਇਕ ਤੰਦਰੁਸਤ ਸਮਾਜ ਦੀ ਉਸਾਰੀ ਕੀਤੀ ਜਾ ਸਕਦੀ ਹੈ।ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਆਲ ਓਪਨ ਦੀਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਆਖਰੀ ਦਿਨ ਹੋਏ ਫਾਈਨਲ ਮੁਕਾਬਲੇ ਵਿੱਚ ਪਿੰਡ ਮਾਜਰੀ ਦੀ ਟੀਮ ਪਹਿਲੇ ਸਥਾਨ ‘ਤੇ ਰਹੀ।ਜਿਸ ਨੂੰ ਕਲੱਬ ਵਲੋਂ 21000 ਰੁਪਏ ਨਕਦ, ਟਰਾਫ਼ੀ ਅਤੇ ਸਾਰੇ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਦੂਸਰੇ ਸਥਾਨ ’ਤੇ ਪਿੰਡ ਹੰਬੋਵਾਲ ਦੀ ਟੀਮ ਰਹੀ, ਜਿਸ ਨੂੰ ਕਲੱਬ ਵਲੋਂ 16000 ਰੁਪਏ ਨਕਦ ਅਤੇ ਟਰਾਫੀ ਨਾਲ ਹੌਸਲਾ ਅਫਜ਼ਾਈ ਕੀਤੀ ਗਈ।ਪੂਰੇ ਟੂਰਨਾਮੈਂਟ ਵਿੱਚ ਫੁੱਟਬਾਲ ਟੀਮਾਂ ਵਿੱਚ ਫਸਵੇਂ ਮੁਕਾਬਲੇ ਹੋਏ।ਇਨ੍ਹਾਂ ਮੈਚਾਂ ਨੂੰ ਦੇਖਣ ਲਈ ਸਮਰਾਲਾ ਸ਼ਹਿਰ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਵੱਡੀ ਗਿਣਤੀ ‘ਚ ਹਾਜ਼ਰੀ ਲਵਾਈ।
ਹਾਜ਼ਰ ਪਤਵੰਤਿਆਂ ਵਿੱਚ ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਲੈਕਚਰਾਰ ਦਲਜੀਤ ਸਿੰਘ ਰਿਐਤ, ਪਰਮਜੀਤ ਸਿੰਘ ਢਿੱਲੋਂ, ਜਸਮੇਲ ਸਿੰਘ ਬੌਂਦਲੀ, ਹਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਰੇਲਵੇ ਪੁਲੀਸ, ਜਤਿੰਦਰ ਸਿੰਘ ਪੰਜਾਬ ਪੁਲੀਸ, ਜਗਮੇਲ ਸਿੰਘ ਗੇਲੀ, ਨਨਕਾਣਾ ਸਾਹਿਬ ਯੂਥ ਫੁੱਟਬਾਲ ਕਲੱਬ ਦੇ ਮੈਂਬਰਾਂ ਵਿੱਚ ਹਰਜੋਤ ਸਿੰਘ, ਸਿਮਰਨਜੋਤ ਸਿੰਘ, ਅਰਸ ਬੈਨੀਪਾਲ, ਇਮਰਾਨ, ਬਲਕਾਰ ਸਿੰਘ, ਜੋਬਨਦੀਪ ਸਿੰਘ, ਭਗਵੰਤ ਸਿੰਘ ਕੂਨਰ, ਹੈਰੀ, ਹੈਪੀ ਲੱਧੜਾਂ, ਗੁਲਾਬ ਸਿੰਘ, ਸਮਰਬੀਰ ਸਿੰਘ, ਪ੍ਰਲਾਦ ਸਿੰਘ ਅਤੇ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।ਟੂਰਨਾਮੈਂਟ ਦੇ ਸਾਰੇ ਮੈਚ ਪੰਜਾਬ ਪੱਧਰ ਦੇ ਰੈਫਰੀਆਂ ਦੀ ਨਿਗਰਾਨੀ ਹੇਠ ਕਰਵਾਏ ਗਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …