Thursday, April 16, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ 16 ਜੁਲਾਈ ਨੂੰ – ਡਾ. ਨਿੱਝਰ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਸਮੂਹ ਅਦਾਰਿਆਂ ਵਲੋਂ 16 ਜੁਲਾਈ ਐਤਵਾਰ ਨੂੰ ਸ਼ਾਮ 5:00 ਵਜੇ ਤੋਂ ਰਾਤ 10:30 ਵਜੇ ਤੱਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਇਕ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਅੱਜ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਮਹਾਨ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ, ਐਡੀਸ਼ਨਲ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਰਾਜਦੀਪ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁੱਖੀ ਕਾਰ ਸੇਵਾ ਖਡੂਰ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ, ਮੁੱਖ ਸੇਵਾਦਾਰ ਭੂਰੀ ਸੰਪਰਦਾ ਬਾਬਾ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜਣਗੇ।
ਦੀਵਾਨ ਮੈਂਬਰ ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ (ਬੀਬੀ ਕੌਲਾਂ ਜੀ ਭਲਾਈ ਕੇਂਦਰ), ਰਾਗੀ ਜੱਥਾ ਭਾਈ ਹਰਜੋਤ ਸਿੰਘ ਜਖਮੀ, ਰਾਗੀ ਜੱਥਾ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ੍ਹ ਵਾਲੇ), ਬੀਬੀ ਪ੍ਰਭਜੋਤ ਕੌਰ (ਜੀ.ਟੀ ਰੋਡ ਸਕੂਲ ਜੱਥਾ), ਭਾਈ ਰਜਿੰਦਰ ਸਿੰਘ ਜਾਪ (ਸੈਂਟਰਲ ਖ਼ਾਲਸਾ ਯਤੀਮਖਾਨਾ), ਭਾਈ ਅਜੀਤ ਸਿੰਘ (ਸੁਖਮਨੀ ਸੇਵਾ ਸੁਸਾਇਟੀ) ਕੀਰਤਨ ਦੀ ਹਾਜ਼ਰੀ ਭਰਨਗੇ।ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਅਤੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਪ੍ਰਬੰਧ ਕੀਤੇ ਜਾ ਰਹੇ ਹਨ।ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਸਮਾਗਮ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ।
ਇਸ ਮੋਕੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਕੁਲਦੀਪ ਸਿੰਘ ਤਰਨਤਾਰਨ, ਰਮਨੀਕ ਸਿੰਘ ਫਰੀਡਮ, ਅਵਤਾਰ ਸਿੰਘ ਘੁੱਲਾ, ਇੰਦਰਜੀਤ ਸਿੰਘ ਅੜੀ, ਸਰਜਿੰਦਰ ਸਿੰਘ ਮਰਵਾਹਾ, ਡਾਇਰੈਕਟਰ ਓਪਰੇਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਪ੍ਰਿੰਸੀਪਲ ਮਨਦੀਪ ਸਿੰਘ ਆਦਿ ਹਾਜ਼ਰ ਸਨ।ਕੀਰਤਨ ਦਰਬਾਰ ਦਾ ਪੋਸਟਰ ਵੀ ਰਲੀਜ਼ ਕੀਤਾ ਗਿਆ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …