ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਚੰਡੀਗੜ੍ਹ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਵ-ਨਿਯੁੱਕਤ ਹੋਏ
35 ਕਲਰਕਾਂ ਨੂੰ ਦਫ਼ਤਰੀ ਕੰਮਕਾਜ਼ ਸਬੰਧੀ ਟ੍ਰੇਨਿੰਗ ਦੇਣ ਲਈ ਦੋ ਦਿਨਾਂ ਸੈਮੀਨਾਰ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਮੈਗਸਿਪਾ ਨੂੰ ਪੱਤਰ ਲਿਖ ਕੇ ਨਵੇਂ ਕਲਰਕਾਂ ਨੂੰ ਟ੍ਰੇਨਿੰਗ ਦੇਣ ਲਈ ਕਿਹਾ ਗਿਆ ਸੀ ਤਾਂ ਜੋ ਨਵੇਂ ਕਲਰਕਾਂ ਨੂੰ ਦਫ਼ਤਰੀ ਰਿਕਾਰਡ ਦੀ ਮੇਨਟੇਨ ਕਰਨਾ, ਈ-ਆਫਿਸ ਵਿੱਚ ਕੰਮ ਕਰਨਾ ਅਤੇ ਹੋਰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਇਸ ਟ੍ਰੇਨਿੰਗ ਸੈਮੀਨਾਰ ਨੂੰ ਆਰ.ਕੇ ਸ਼ਰਮਾ ਸੀਨੀਅਰ ਸਲਾਹਕਾਰ ਮੈਗਸਿਪਾ ਚੰਡੀਗੜ੍ਹ ਵਲੋਂ ਦਿੱਤੀ ਗਈ। ਸ਼ਰਮਾ ਨੇ ਨਵੇਂ ਕਲਰਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਲੰਬਾ ਸਮਾਂ ਸਰਕਾਰੀ ਨੌਕਰੀ ਵਿੱਚ ਰਹਿਣਾ ਹੈ ਇਸ ਲਈ ਸਰਕਾਰੀ ਨਿਯਮਾਂ ਸਬੰਧੀ ਪੂਰੀ ਜਾਣਕਾਰੀ ਰੱਖੀ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media