Sunday, December 22, 2024

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਵਿਖੇ ਨਾਨਕਸ਼ਾਹੀ ਸੰਮਤ ਅਨੁਸਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਬੀਰ ਸਿੰਘ, ਹਮੀਰ ਸਿੰਘ, ਓਮ ਪ੍ਰਕਾਸ਼ ਦੀ ਦੇਖ ਰੇਖ ਹੇਠ ਚਾਰ ਰੋਜ਼ਾ ਸਮਾਗਮਾਂ ਦੌਰਾਨ ਸ਼ਬਦ ਚੌਕੀ, ਵਿਦਿਆਰਥੀ ਕੀਰਤਨ ਦਰਬਾਰ, ਕਥਾ, ਕੀਰਤਨ ਤੇ ਢਾਡੀ ਦਰਬਾਰ ਕਰਵਾਏ ਗਏ।ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਵਲੋਂ ਆਖੰਡ ਪਾਠ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਪੰਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ।ਦਿਨ ਰਾਤ ਦੇ ਦੀਵਾਨਾਂ ਦੀ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੀਰਤਨੀ ਜਥਿਆਂ ਨੇ ਆਰੰਭਤਾ ਕੀਤੀ।ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਭਾਈ ਕਮਲਜੀਤ ਸਿੰਘ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਗੁਰਬਾਣੀ ਸ਼ਬਦਾਂ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਪ੍ਰਸਿੱਧ ਪੰਥਕ ਢਾਡੀ ਜਥਾ ਬੀਬਾ ਸੁਖਪਾਲ ਕੌਰ ਬਡਬਰ ਨੇ ਬੀਰ ਰਸੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਵਿੱਚ ਜੋਸ਼ ਭਰਿਆ।ਸਾਰੇ ਸਮਾਗਮਾਂ ‘ਚ ਸਟੇਜ ਸਕੱਤਰ ਦੀ ਸੇਵਾ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਨਿਭਾਈ।
ਜਥਿਆਂ ਨੂੰ ਪ੍ਰਬੰਧਕ ਕਮੇਟੀ ਦੇ ਨਾਲ ਜਸਵਿੰਦਰ ਸਿੰਘ ਪ੍ਰਿੰਸ ਮੁਖੀ ਤਾਲਮੇਲ ਕਮੇਟੀ, ਹਰਜੀਤ ਸਿੰਘ ਢੀਂਗਰਾ, ਹਰਵਿੰਦਰ ਸਿੰਘ ਕੋਹਲੀ, ਭਾਈ ਗੁਰਧਿਆਨ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ, ਦਲਵੀਰ ਸਿੰਘ ਬਾਬਾ, ਬੀਬੀ ਸੰਤੋਸ਼ ਕੌਰ, ਬਲਵੰਤ ਕੌਰ ਆਦਿ ਨੇ ਸਨਮਾਨਿਤ ਕੀਤਾ।ਭਾਈ ਘਨ੍ਹਈਆ ਜੀ ਸੇਵਾ ਦਲ, ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਰਾਜ ਕੁਮਾਰ ਰਾਜੂ ਪਰਿਵਾਰ, ਭਰਪੂਰ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਗੋਪੀ, ਗੁਰਜੀਤ ਸਿੰਘ, ਮਨਿੰਦਰ ਪਾਲ ਸਿੰਘ, ਹਰਜੀਤ ਸਿੰਘ ਹੈਪੀ, ਮਨਜੀਤ ਸਿੰਘ ਕਿੰਗ, ਪ੍ਰੋ. ਨਰਿੰਦਰ ਸਿੰਘ ਆਦਿ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ।ਠੰਡੇ ਮਿੱਠੇ ਜਲ, ਸਕੁਐਸ਼, ਜਲ ਜ਼ੀਰਾ ਦੀਆਂ ਛਬੀਲਾਂ, ਤੇ ਲੰਗਰ ਅਤੁੱਟ ਵਰਤਾਏ ਗਏ।ਸਮਾਗਮ ਦੀ ਆਖਰੀ ਰਾਤ ਨੂੰ ਹਰ ਸਾਲ ਦੀ ਤਰ੍ਹਾਂ ਸੰਗਤਾਂ ਵਲੋਂ ਘਰਾਂ ਵਿਚੋਂ ਤਿਆਰ ਕਰਕੇ ਲਿਆਂਦੇ ਮਿੱਸੇ ਪ੍ਰਸ਼ਾਦੇ, ਦਹੀਂ, ਆਚਾਰ ਆਦਿ ਦੇ ਲੰਗਰ ਵਰਤਾਏ ਗਏ।
ਸਮਾਗਮਾਂ ਵਿੱਚ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਡਾ. ਗੁਨਿੰਦਰ ਜੀਤ ਸਿੰਘ ਜਵੰਦਾ ਚੇਅਰਮੈਨ ਇੰਨਫੋਟੈੱਕ ਵਲੋਂ ਗੁਰਪ੍ਰੀਤ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …