ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਖੇ ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਪੰਜ ਸਾਲਾ ਕੋਰਸ ਅਕਾਦਮਿਕ ਸੈਸ਼ਨ 2023-24 ਲਈ ਕੁੱਝ ਖਾਲੀ ਸੀਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਸਕੂਲ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ www.gnduadimsisons.org `ਤੇ ਅਪਲਾਈ ਕਰ ਸਕਦੇ ਹਨ।ਗਣਿਤ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੀਨੀਅਰ ਸੈਕੰਡਰੀ ਪ੍ਰੀਖਿਆ (12ਵੀਂ ਗ੍ਰੇਡ) ਵਾਲੇ ਉਮੀਦਵਾਰ ਕੁੱਲ ਮਿਲਾ ਕੇ ਘੱਟੋ-ਘੱਟ 50% ਅੰਕ (ਐਸ.ਸੀ/ਐੈਸ.ਟੀ ਲਈ 45 ਫੀਸਦ) ਨਾਲ ਜਾਂ ਪ੍ਰਾਸਪੈਕਟਸ ਵਿੱਚ ਦਰਸਾਏ ਅਨੁਸਾਰ, ਪ੍ਰੋਗਰਾਮ ਲਈ ਅਰਜ਼ੀ ਦੇਣ ਦੇ ਯੋਗ ਹਨ।ਬਿਨੈ-ਪੱਤਰ ਫੀਸ ਅਤੇ ਆਨਲਾਈਨ ਅਰਜ਼ੀ ਫਾਰਮ ਜਮ੍ਹਾ ਕਰਨ ਦੀ ਆਖਰੀ ਮਿਤੀ 13 ਅਗਸਤ 2023 ਹੈ।14 ਅਗਸਤ 2023 ਤੱਕ “ਪਹਿਲਾਂ ਆਓ ਪਹਿਲਾਂ ਪਾਓ” ਦੇ ਆਧਾਰ `ਤੇ ਕਾਉਂਸਲਿੰਗ ਕੀਤੀ ਜਾਵੇਗੀ।ਚੁਣੇ ਗਏ ਉਮੀਦਵਾਰ ਨੂੰ ਮੌਕੇ `ਤੇ ਹੀ ਫੀਸ ਜਮ੍ਹਾ ਕਰਵਾਉਣੀ ਪਵੇਗੀ।ਉਨ੍ਹਾਂ ਦੱਸਿਆ ਕਿ ਇਹ ਇੱਕ ਰੁਜ਼ਗਾਰ ਮੁਖੀ ਪ੍ਰੋਗਰਾਮ ਹੈ, ਜਿਸ ਵਿੱਚ ਰਾਜ ਸਰਕਾਰ, ਕੇਂਦਰ ਸਰਕਾਰ ਅਤੇ ਨਿੱਜੀ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਸੰਸਥਾਵਾਂ ਵਿੱਚ ਪਲੇਸਮੈਂਟ ਹੁੰਦੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …