ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼਼ਨ ਸਾਹਿਬ ਜੀ ਦੇ ਆਗਮਨ
ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਸਮਾਗਮ ਅਧੀਨ ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ 9 ਜੁਲਾਈ ਐਤਵਾਰ ਨੂੰ ਕੀਰਤਨ ਦਰਬਾਰ ਹੋ ਰਿਹਾ ਹੈ।ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਪ੍ਰਬੰਧਕ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਤਿਆਰੀ ਮੀਟਿੰਗ ਕੀਤੀ ਗਈ।ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਨੇ ਦੱਸਿਆ ਕਿ 9 ਜੁਲਾਈ ਦੀ ਰਾਤ 7.00 ਵਜੇ ਤੋਂ 10.00 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ।ਜਿਸ ਵਿੱਚ ਭਾਈ ਹਰਕੀਰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਬੀਬਾ ਗੁਰਲੀਨ ਕੌਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਅਤੇ ਭਾਈ ਦਲਜੀਤ ਸਿੰਘ ਤਾਨ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਸੰਤ ਪੁਰਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਮਨਪ੍ਰੀਤ ਸਿੰਘ ਗੋਲਡੀ ਅਤੇ ਡਾ. ਸੁਮਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਸਬੰਧੀ ਦੀਆਂ ਪ੍ਰਬੰਧਕੀ ਸੇਵਾਵਾਂ ਲਈ ਵੱਖ ਵੱਖ ਸੰਸਥਾਵਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਸਮਾਗਮ ਸਬੰਧੀ ਪ੍ਬੰਧਕ ਕਮੇਟੀ ਵਲੋਂ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਵਰਿੰਦਰਜੀਤ ਸਿੰਘ ਬਜਾਜ, ਭਾਈ ਰਾਮ ਸਿੰਘ ਹੈਡ ਗ੍ਰੰਥੀ, ਜਸਪ੍ਰੀਤ ਸਿੰਘ ਗਿੱਲ, ਅਰਵਿੰਦਰ ਪਾਲ ਸਿੰਘ, ਮੋਹਨ ਸਿੰਘ, ਮਹਿੰਦਰ ਕੁਮਾਰ, ਕਰਿਸ਼ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media