ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ
ਲੜੀ ਤਹਿਤ ਇਨ੍ਹੀਂ ਦਿਨੀ ਸਰਕਾਰੀ ਐਲੀਮੈਂਟਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਲੱਗ ਰਹੇ ਹਨ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਨੇ ਪਿੰਡ ਬੰਗਾ ਤੇ ਬਾਦਲਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਮਰ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੇ ਹੁਨਰ ਵਿੱਚ ਨਿਖਾਰ ਲਿਆਉਣ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ।ਸੂਬਾ ਸਿੰਘ ਨੇ ਦੱਸਿਆ ਕਿ ਸਕੂਲਾਂ ਵਿੱਚ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ ਅਤੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕ ਵੀ ਰੋਜ਼ਾਨਾ ਦੇ ਆਧਾਰ ’ਤੇ ਨਵੀਆਂ ਨਵੀਆਂ ਸਿਰਜਣਾਤਮਕ ਗਤੀਵਿਧੀਆਂ ਦਾ ਹਿੱਸਾ ਬਣਨ ਕਾਰਨ ਉਤਸ਼ਾਹਿਤ ਹਨ।ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਗਈਆਂ ਵੱਖ ਵੱਖ ਕਲਾਤਮਕ ਵਸਤਾਂ ਵੀ ਦੇਖੀਆਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media