ਅੰਮ੍ਰਿਤਸਰ, 7 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ
ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਤੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਿਤ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਕੀਤਾ ਗਿਆ।
ਇਹ ਨਾਟਕ ਇਕ ਐਕਟਰ (ਅਦਾਕਾਰ) ਦੀ ਕਹਾਣੀ ਹੈ, ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਖੇਡੇ ਨਾਟਕਾਂ ਦੇ ਪਾਤਰਾਂ ਨੂੰ ਕਿਵੇਂ ਜੀਵਿਆ।ਉਹਨਾਂ ਪਾਤਰਾਂ ਨੇ ਉਸ ਦੇ ਨਿੱਜੀ ਜੀਵਨ ‘ਤੇ ਕੀ ਅਸਰ ਪਾਇਆ।ਇਕ ਅਦਾਕਾਰ ਦੀ ਰੰਗਮੰਚ ਨਾਲ ਕੀ ਵਚਨਬੱਧਤਾ ਹੈ ਤੇ ਕਿਹੜੇ ਨਾਟਕ ਸਮਾਜ ਦੀ ਦਿਸ਼ਾ ਬਦਲਣ ਦੇ ਕੰਮ ਆਉਂਦੇ ਹਨ।ਇਕ ਘੰਟਾ ਲੰਮੇ ਨਾਟਕ ਦੇ ਸਾਰੇ ਕਿਰਦਾਰਾਂ ਨੂੰ ਬੇਹਤਰੀਨ ਅਦਾਕਾਰ ਸਾਜਨ ਕੋਹਿਨੂਰ ਨੇ ਬਹੁਤ ਹੀ ਭਾਵਪੂਰਤ ਢੰਗ ਨਾਲ ਜੀਵਿਆ।ਇਸੇ ਨਾਟਕ ਵਿੱਚ ਕੁਸ਼ਾਗਰ ਕਾਲੀਆ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media