ਡੇਂਗੂ ਤੋਂ ਬਚਾਓਅ ਲਈ ਹਰ ਵਾਰਡ ‘ਚ ਸਪਰੇਅ ਯਕੀਨੀ ਬਣਾਏ ਨਗਰ ਨਿਗਮ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋੲਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ
ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਤੋਂ ਬਚਾਓ ਲਈ ਜੋ ਵੀ ਸਮਾਨ ਖਰੀਦਣਾ ਹੈ।ਉਹ ਸਮੇਂ ਸਿਰ ਖਰੀਦ ਕਰ ਲਿਆ ਜਾਵੇ ਅਤੇ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਜਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਮੰਡੀਆਂ ਦੀ ਸਾਫ ਸਫਾਈ ਦਾ ਪ੍ਰ੍ਰਬੰਧ ਕੀਤਾ ਜਾਵੇ। ਉਨਾਂ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ‘ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ।ਤਲਵਾੜ ਨੇ ਕਿਹਾ ਕਿ ਉਹ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਖੁਦ ਮੌਕੇ ’ਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੇ ਮੌਕੇ ਕੰਮ ਆਉਣ ਵਾਲੇ ਸਰੋਤ ਜਿਵੇਂ ਕਿ ਫੌਜ, ਬੀ.ਐਸ.ਐਫ, ਐਨ.ਡੀ.ਆਰ.ਐਫ਼ ਸਬੰਧਤ ਵਿਭਾਗ ਅਤੇ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ ਉਨ੍ਹਾਂ ਦੀ ਮਦਦ ਲਈ ਜਾ ਸਕੇ।ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ।ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।ਤਲਵਾੜ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਿਆ ਜਾਵੇ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਜਿਥੇ ਕਿੱਥੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਜਾਂ ਕਿਥੇ ਮੀਟਰ ਬਾਕਸ ਖੁੱਲੇ ਪਏ ਹਨ ਨੂੰ ਤੁਰੰਤ ਠੀਕ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਡੇਂਗੂ ਦੀ ਸਪਰੇਅ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ ਐਮਜ਼ ਸਿਮਰਦੀਪ ਸਿੰਘ, ਅਰਵਿੰਦਰਪਾਲ ਸਿੰਘ ਅਜਨਾਲਾ, ਰਾਜੇਸ਼ ਸ਼ਰਮਾ ਲੋਪੋਕੇ, ਜਿਲ੍ਹਾ ਮਾਲ ਅਫਸਰ ਰਾਮ ਕਿਸ਼ਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media