ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ
ਵੱਲੋਂ ਪੁਰਾਤਨ ਹੱਥ ਲਿਖਤ ਪਾਵਨ ਸਰੂਪਾਂ ਨੂੰ ਡਿਜੀਟਾਈਜ਼ ਕਰਨ ਵਾਸਤੇ ਪ੍ਰਾਜੈਕਟ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬਿਰਧ ਹੋ ਚੁੱਕੇ ਪਾਵਨ ਸਰੂਪਾਂ ਦੇ ਸੰਸਕਾਰ ਲਈ ਪੁੱਜਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਵਿੱਚੋਂ ਪੁਰਾਤਨ ਹੱਥ ਲਿਖਤ ਸਰੂਪਾਂ ਦੀ ਪਛਾਣ ਕਰਕੇ ਇਸ ਤਹਿਤ ਡਿਜੀਟਾਈਜ਼ ਕੀਤਾ ਜਾਵੇਗਾ।ਇਹ ਫੈਸਲਾ ਸਿੱਖ ਕੌਮ ਦੀ ਪੁਰਾਤਨ ਕੀਮਤੀ ਵਿਰਾਸਤ ਨੂੰ ਸੰਭਾਲਣ ਦੇ ਨਜ਼ਰੀਏ ਤੋਂ ਕੀਤਾ ਗਿਆ ਹੈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ਵਿਚ ਮੁਅੱਤਲ ਕੀਤੇ ਮੁਲਾਜ਼ਮਾਂ ਵੱਲੋਂ ਪੁੱਜੇ ਪੱਖ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ।ਇਸ ਕਮੇਟੀ ਵਿੱਚ ਬਲਦੇਵ ਸਿੰਘ ਕਿਆਮਪੁਰ, ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਪ੍ਰੀਤ ਸਿੰਘ, ਸ਼ੇਰ ਸਿੰਘ ਮੰਡਵਾਲਾ ਅਤੇ ਸੁਰਜੀਤ ਸਿੰਘ ਤੁਗਲਵਾਲ ਨੂੰ ਸ਼ਾਮਲ ਕੀਤਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਬਣਾਈ ਗਈ ਸਬ-ਕਮੇਟੀ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ ਅਤੇ ਜਲਦ ਹੀ ਸਾਰੀ ਰੂਪਰੇਖਾ ਤੇ ਯੋਜਨਾ ਦਾ ਖੁਲਾਸਾ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media