ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ
ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦੀ ਸ਼ੁਰੂਆਤ ਕਰਵਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਆਉਂਦੀਆਂ ਹਨ, ਜੋ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਵੀ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ।ਸ਼੍ਰੋਮਣੀ ਕਮੇਟੀ ਨੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦ ਦੇ ਕਾਊਂਟਰ ਤਿਆਰ ਕਰਨ ਦੀ ਕਾਰ ਸੇਵਾ ਡਾ. ਧਰਮਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਸ ਦੀ ਸੰਪੂਰਨਤਾ ’ਤੇ ਅੱਜ ਇਹ ਕਾਊਂਟਰ ਸੰਗਤਾਂ ਲਈ ਕਾਰਜਸ਼ੀਲ ਕਰ ਦਿੱਤੇ ਗਏ ਹਨ।ਉਨ੍ਹਾਂ ਡਾ. ਧਰਮਜੀਤ ਸਿੰਘ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਡਾ. ਧਰਮਜੀਤ ਸਿੰਘ ਹੰਸਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media