Monday, May 12, 2025
Breaking News

ਗੁਰਦੁਆਰਾ ਸ਼ਹੀਦ ਬੁੰਗਾ (ਸ੍ਰੀ ਦਰਬਾਰ ਸਾਹਿਬ) ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਕਮਰੇ ਨੂੰ ਨਵਿਆਉਣ ਉਪਰੰਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿੱਚ ਕਈ ਇਤਿਹਾਸਕ ਅਸਥਾਨ ਮੌਜ਼ੂਦ ਹਨ।ਇਨ੍ਹਾਂ ਵਿਚੋਂ ਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨਾਲ ਸਬੰਧਤ ਸ਼ਹੀਦ ਬੁੰਗਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਬੁੰਗੇ ਨਾਲ ਸਬੰਧਤ ਇਸ ਕਮਰੇ ਨੂੰ ਨਵਿਆਉਣ ਦੀ ਸੇਵਾ ਭਾਈ ਪ੍ਰਭਜੀਤ ਸਿੰਘ ਦੇ ਸਪੁੱਤਰਾਂ ਭਾਈ ਸੁਵਿੰਦਰਪਾਲ ਸਿੰਘ, ਭਾਈ ਇੰਦਰਪਾਲ ਸਿੰਘ ਤੇ ਭਾਈ ਗੁਰਬਖਸ਼ੀਸ਼ ਸਿੰਘ ਵੱਲੋਂ ਕਰਵਾਈ ਗਈ ਹੈ।ਸੇਵਾ ਕਰਨ ਵਾਲੇ ਪਰਿਵਾਰ ਨੇ ਕਮਰੇ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸਿੰਘ ਸਾਹਿਬਾਨ ਨੂੰ ਸੌਂਪੀਆਂ।ਕਮੇਟੀ ਵੱਲੋਂ ਭਾਈ ਪ੍ਰਭਜੀਤ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …