Tuesday, August 4, 2026

ਸਾਡੇ ਪਿੰਡਾਂ ਦੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ – ਐਮ.ਪੀ ਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਹਲਕੇ ‘ਚ ਪੈਂਦੇ ਪਿੰਡ ਨਮੋਲ ਦੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਵਲੋਂ ਲਗਾਈ ਆਰਟ ਐਂਡ ਕਰਾਫਟ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਉਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਐਮ.ਪੀ ਮਾਨ ਨੇ ਬੱਚਿਆਂ ਵਲੋਂ ਤਿਆਰ ਕੀਤੀਆਂ ਆਈਟਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਪਿੰਡਾਂ ਦੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ।ਬਸ ਇਨ੍ਹਾਂ ਨੂੰ ਆਪਣੇ ਹੁਨਰ ਨੂੰ ਪ੍ਰਦਰਸ਼ਨ ਕਰਨ ਲਈ ਸਹੀ ਪਲੇਟਫਾਰਮ ਦੀ ਲੋੜ ਹੈ।ਉਨ੍ਹਾਂ ਸਮੂਹ ਸਕੂਲ ਸਟਾਫ ਅਤੇ ਪਿੰਡ ਦੇ ਪਤਵੰਤਿਆਂ ਨੂੰ ਸਕੂਲ ਲਈ ਆਪਣੇ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦੁਆਇਆ।
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਰਣਦੀਪ ਸਿੰਘ ਦਿਓਲ, ਮੱਖਣ ਸਿੰਘ ਸਮਾਓ, ਗੁਰਪ੍ਰੀਤ ਸਿੰਘ ਦੁੱਗਾਂ, ਸੰਜੀਵ ਵਰਮਾ ਸ਼ਹਿਰੀ ਪ੍ਰਧਾਨ ਸੁਨਾਮ, ਸਤਨਾਮ ਸਿੰਘ ਰੱਤੋਕੇ, ਸੁਖਚੈਨ ਸਿੰਘ ਲੋਹਾਖੇੜਾ, ਅਮਰਜੀਤ ਸਿੰਘ ਗਿੱਲ, ਅਜੈ ਗੋਇਲ ਆਦਿ ਹਾਜ਼ਰ ਸਨ।

 

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …