ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media