ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ
ਲੜਕੀ ਕੁਲਦੀਪ ਕੌਰ ਦਾ ਆਨੰਦ ਕਾਰਜ਼ ਬਰਜਿੰਦਰ ਸਿੰਘ ਸਪੁੱਤਰ ਹਰਦੀਪ ਸਿੰਘ ਵਾਸੀ ਜਵੰਦਪੁਰ ਮਿਆਂਵਿੰਡ ਤਰਨਤਾਰਨ ਨਾਲ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ ਹੈ।ਇਹ ਪਿੰਗਲਵਾੜਾ ਪਰਿਵਾਰ ਦੀ 66ਵੀਂ ਲੜਕੀ ਦਾ ਆਨੰਦ ਕਾਰਜ਼ ਹੈ।ਸਮੂਹ ਵਾਰਡਾਂ ਦੇ ਇੰਚਾਰਜ਼, ਸਕੂਲਾਂ ਦੇ ਪ੍ਰਿੰਸੀਪਲ, ਹੋਸਟਲ ਦੇ ਲੜਕੇ-ਲੜਕੀਆਂ ਅਤੇ ਵੱਡੀ ਗਿਣਤੀ ‘ਚ ਮਰੀਜ਼ ਵੀ ਇਸ ਖੁਸ਼ੀ ਵਿੱਚ ਸ਼ਾਮਲ ਹੋਏ।
ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਡਾ. ਕਰਨਜੀਤ ਸਿੰਘ ਸਾਬਕਾ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ, ਬੀਬੀ ਜਗੀਰ ਕੌਰ ਸਮਾਜ ਸੇਵਿਕਾ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਪਰਮਿੰਦਰਜੀਤ ਸਿੰਘ ਭੱਟੀ ਸਹਿ ਪ੍ਰਸ਼ਾਸ਼ਕ, ਸਰਦਾਰਨੀ ਸੁਰਿੰਦਰ ਕੌਰ ਭੱਟੀ, ਬਖਸ਼ੀਸ਼ ਸਿੰਘ ਪ੍ਰਸ਼ਾਸ਼ਕ ਮਾਨਾਂਵਾਲਾ, ਸਰਦਾਰਨੀ ਹਰਮਿੰਦਰ ਕੌਰ, ਜੈ ਸਿੰਘ ਸਹਿ ਪ੍ਰਸ਼ਾਸ਼ਕ ਮਾਨਾਂਵਾਲਾ, ਤਿਲਕ ਰਾਜ ਜਨਰਲ ਮੈਨੇਜਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਨਰਿੰਦਰਪਾਲ ਸਿੰਘ ਸੋਹਲ, ਹਰਪਾਲ ਸਿੰਘ ਮੈਡੀਕਲ ਸ਼ੋਸ਼ਲ ਵਰਕਰ ਪਲਸੋਰਾ ਬਰਾਂਚ, ਚੰਡੀਗੜ੍ਹ, ਹਰੀਸ਼ ਚੰਦਰ ਗੁਲਾਟੀ ਆਨਰੇਰੀ ਸੇਵਾਦਾਰ, ਪਲਸੋਰਾ ਬਰਾਂਚ, ਚੰਡੀਗੜ ਅਤੇ ਹੋਰ ਸਖ਼ਸ਼ੀਅਤਾਂ ਨੇ ਆਸ਼ੀਰਵਾਦ ਦਿੱਤਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media