Sunday, August 2, 2026

ਸਟੱਡੀ ਸਰਕਲ ਵਲੋਂ ਭਲਕੇ ਮਨਾਇਆ ਜਾਵੇਗਾ ਸੇਵਾ ਦਿਵਸ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਿਕ ਜ਼ੋਨਲ ਦਫ਼ਤਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਦੀ ਮੀਟਿੰਗ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ ਰੂਪ ਵਿੱਚ ਭਲਕੇ 11 ਜੁਲਾਈ ਨੂੰ ਮਨਾਇਆ ਜਾਵੇਗਾ।ਪਿੰਡ ਥਲੇਸਾਂ ਦੇ ਸਰਪੰਚ ਨਰਿੰਦਰ ਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਹੋ ਰਹੇ ਇਸ ਸੇਵਾ ਕਾਰਜ਼ ਵਿੱਚ ਸਮੂਹ ਮੈਂਬਰ ਸਵੇਰੇ 7.30 ਵਜੇ ਸਿਵਲ ਹਸਪਤਾਲ ਸੰਗਰੂਰ ਵਿਖੇ ਇਕੱਤਰ ਹੋਣਗੇ।ਜਿਸ ਵਿੱਚ ਹਰਪ੍ਰੀਤ ਕੌਰ ਪ੍ਰਧਾਨ ਦੀ ਅਗਵਾਈ ਵਿੱਚ ਬੇਬੇ ਨਾਨਕੀ ਸਿਲਾਈ ਕੇਂਦਰ ਥਲੇਸਾਂ ਦੀਆਂ ਸਿਖਿਆਰਥਣਾਂ ਵੀ ਸ਼ਾਮਲ ਹੋਣਗੀਆਂ।ਮੈਂਬਰਾਂ ਵਲੋਂ ਜਥੇ ਦੇ ਰੂਪ ਵਿੱਚ ਹਸਪਤਾਲ ਦੇ ਵੱਖ ਵੱਖ ਵਾਰਡਾਂ ਵਿੱਚ ਪਹੁੰਚ ਕੇ ਦਾਖਲ ਮਰੀਜ਼ਾਂ ਦੀ ਸਿਹਤਯਾਬੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਫਲ ਅਤੇ ਧਾਰਮਿਕ ਸਾਹਿਤ ਵੰਡਿਆ ਜਾਵੇਗਾ।ਇਸੇ ਤਰ੍ਹਾਂ ਪਿੰਗਲਵਾੜਾ ਸ਼ਾਖਾ ਸੰਗਰੂਰ ਅਤੇ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਵੀ ਮੈਂਬਰ ਸੇਵਾ ਨਿਭਾਉਣਗੇ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਸੇ ਲੜੀ ਵਿੱਚ 16 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਜ਼ੋਨਲ ਦਫ਼ਤਰ ਵਿਖੇ ਲਗਾਏ ਜਾ ਰਹੇ ਮਾਸਟਰ ਗੁਰਚਰਨ ਸਿੰਘ ਯਾਦਗਾਰੀ ਅੱਖਾਂ ਦੇ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਕੈਂਪ ਵਿੱਚ ਰਣਜੀਤ ਆਈ ਹਸਪਤਾਲ ਦੇ ਡਾਕਟਰ ਇੰਦਰਜੋਤ ਕੌਰ ਆਪਣੀ ਟੀਮ ਸਮੇਤ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕਰਨਗੇ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਫਰੀ ਦਿੱਤੀਆਂ ਜਾਣਗੀਆਂ।ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਟੈਸਟ ਫ੍ਰੀ ਕੀਤਾ ਜਾਵੇਗਾ।ਮਰੀਜ਼ਾਂ ਨੂੰ ਫ੍ਰੀ ਬੂਟੇ ਵੀ ਦਿੱਤੇ ਜਾਣਗੇ।ਕੈਂਪ ਵਿੱਚ ਬਾਬਾ ਦਰਸ਼ਨ ਸਿੰਘ ਮੁੱਖ ਪ੍ਰਬੰਧਕ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਜਸਵਿੰਦਰ ਸਿੰਘ ਪ੍ਰਿੰਸ ਮੁਖੀ ਤਾਲਮੇਲ ਕਮੇਟੀ ਅਤੇ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਮੁਖੀ ਵੀ ਪਹੁੰਚਣਗੇ।
ਇਸ ਮੌਕੇ ਨਰਿੰਦਰ ਸਿੰਘ ਸਕੱਤਰ ਅਕਾਦਮਿਕ ਖੇਤਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ, ਗੁਲਜ਼ਾਰ ਸਿੰਘ ਸਕੱਤਰ ਸੰਗਰੂਰ, ਜਰਨੈਲ ਸਿੰਘ ਥਲੇਸਾਂ ਦਫਤਰੀ ਸਕੱਤਰ, ਡਾਕਟਰ ਜਸਕਰਨ ਸਿੰਘ ਦੇ ਨਾਲ ਇਸਤਰੀ ਕੌਂਸਲ ਦੇ ਸਕੱਤਰ ਪ੍ਰੋ. ਹਰਵਿੰਦਰ ਕੌਰ, ਹਰਕੀਰਤ ਕੌਰ ਜਥੇਬੰਦਕ ਸਕੱਤਰ, ਅਮਨਦੀਪ ਕੌਰ ਸੰਗਰੂਰ, ਗੁਰਪ੍ਰੀਤ ਕੌਰ, ਸੰਦੀਪ ਕੌਰ ਥਲੇਸਾਂ ਸੈਂਟਰ ਹਾਜ਼ਰ ਸਨ।

 

 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …