ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ
ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਭਾਰੀ ਬਾਰਿਸ਼ ਦੇ ਜਾਰੀ ਅਲਰਟ ਨੂੰ ਦੇਖਦਿਆਂ ਪ੍ਰਸਾਸ਼ਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਉਣ ਦੀ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਸਬੰਧੀ ਅਧਿਕਾਰੀਆਂ ਦੇ ਨਾਲ ਸੰਪਰਕ ਵਿੱਚ ਹਨ।ਉਨਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ।ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media