ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿੱਚ ਭਾਰੀ ਮੀਂਹ ਕਾਰਨ ਸੈਂਕੜੇ ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਝੋਨੇ ਦੀ
ਫ਼ਸਲ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਡਿਪਟੀ ਕਮਿਸਨਰ ਅਮਿਤ ਤਲਵਾੜ ਮੌਕੇ ‘ਤੇ ਪਿੰਡ ਪੁੱਜੇ।ਜਿਥੇ ਉਨ੍ਹਾਂ ਨੇ ਪਾਣੀ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਲਈ ਤਰੁੰਤ ਬਦਲਵੇਂ ਪ੍ਬੰਧ ਕਰਨ ਦੀ ਹਦਾਇਤ ਕੀਤੀ। ਦੱਸਣਯੋਗ ਹੈ ਕਿ ਪੂਰੇ ਸੂਬੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਸਾਤ ਦੀ ਸਮੱਸਿਆ ਨਾਲ ਨਜਿੱਠਣ ਲਈ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਹਰਭਜਨ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਪਿੰਡ ਦੇ ਨਿਕਾਸੀ ਨਾਲੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਪਾਣੀ ਦੀ ਨਿਕਾਸੀ ਰੁਕੇ ਨਾ।ਡੀ.ਸੀ ਅੰਮਿ੍ਤਸਰ ਅਮਿਤ ਤਲਵਾੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।ਲੋਕਾਂ ਨੂੰ ਸੁਰੱਖਿਅਤ ਸਥਾਨਾਂ `ਤੇ ਪਹੁੰਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਡੀ.ਡੀ.ਪੀ.ਓ ਅੰਮ੍ਰਿਤਸਰ ਸੰਦੀਪ ਮਲਹੋਤਰਾ, ਡੀ.ਐਸ.ਪੀ ਜੰਡਿਆਲਾ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media