Sunday, December 22, 2024

ਪਾਣੀ ਦੇ ਵਧੇ ਪੱਧਰ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ – ਧਾਲੀਵਾਲ

ਕੈਬਨਿਟ ਮੰਤਰੀ ਨੇ ਲਿਆ ਰਾਵੀ ਦਰਿਆ ਦੇ ਪੱਧਰ ਦਾ ਜਾਇਜ਼਼ਾ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮ੍ਰਿਤਸਰ ਜਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ੍ਹ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕੁਦਰਤੀ ਆਫਤ ਨਾਲ ਪ੍ਭਾਵਿਤ ਹਰੇਕ ਵਿਅਕਤੀ ਦੀ ਮਦਦ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ
ਅੱਜ ਸਵੇਰੇ ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਮਕੌੜਾ ਪੱਤਣ ਕੋਲ ਉੱਜ ਦਰਿਆ ਦਾ ਪਾਣੀ ਰਾਵੀ ਦਰਿਆ ਵਿੱਚ ਆ ਕੇ ਮਿਲ ਗਿਆ ਹੈ।ਰਾਵੀ ਵਿੱਚ ਉੱਜ ਦਰਿਆ ਦਾ ਪਾਣੀ ਮਿਲਣ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।ਅਜਿਹੇ ਵਿੱਚ ਰਾਵੀ ਦਰਿਆ ਦੇ ਕੰਢੇ ਦੇ ਕੋਲ ਜਾਣਾ ਖਤਰਨਾਕ ਸਾਬਤ ਹੋ ਸਕਦਾ ਹੈ।ਉਨ੍ਹਾਂ ਰਾਵੀ ਦਰਿਆ ਦੇ ਕੋਲ ਰਹਿੰਦੀ ਵਸੋਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਵੀ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ `ਤੇ ਚਲੇ ਜਾਣ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਰਾਵੀ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਹੈ ਅਤੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ `ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01832229125 ਦੇ ਨੰਬਰ ‘ਤੇ ਸੰਪਰਕ ਕਰਨ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਖਤਰੇ ਵਾਲੀ ਸਥਿਤੀ ਨਹੀਂ ਹੈ, ਪਰ ਚੌਕਸ ਰਹਿਣ ਦੀ ਲੋੜ ਹੈ।ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ।ਇਸ ਮੌਕੇ ਐਸ.ਡੀ.ਐਮ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …