Sunday, December 22, 2024

ਅੱਗ ਨਾਲ ਪੀੜਤ ਦੁਕਾਨਦਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਈ.ਟੀ.ਓ

ਡਿਪਟੀ ਕਮਿਸ਼ਨਰ ਵਲੋਂ 25 ਹਜਾਰ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦਾ ਮੌਕਾ ਵੇਖਣ ਅਤੇ ਪੀੜ੍ਹਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਮੌਕੇ ‘ਤੇ ਪੁੱਜੇ ਕੈਬਨਿਟ ਮੰਤਰੀ ਰਭਜਨ ਸਿੰਘ ਈ.ਟੀ.ਓ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਭਾਈਚਾਰੇ ਦੀ ਮਦਦ ਕਰੀਏ।ਉਨ੍ਹਾਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਹਦਾਇਤ ਕੀਤੀ ਕਿ ਉਹ ਉਕਤ ਦੁਕਾਨਦਾਰ ਨੂੰ ਸਹਾਇਤਾ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਤਰੁੰਤ ਭੇਜਣ।
ਡਿਪਟੀ ਕਮਿਸ਼ਨਰ ਤਲਵਾੜ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਨਿਰਦੇਸ਼ਾਂ ‘ਤੇ ਅਮਲ ਕਰਦੇ ਜਿਲਾ ਪ੍ਰਸਾਸ਼ਨ ਵਲੋਂ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸਹਾਇਤਾ ਕੋਸ਼ ਵਿਚੋਂ ਮਦਦ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …