Friday, October 18, 2024

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸਨਰ ਵਲੋਂ ਜੰਡਿਆਲਾ ਹਲਕੇ ਦੇ ਇਲਾਕਿਆਂ ਦਾ ਦੌਰਾ

ਨੀਵੇਂ ਥਾਵਾਂ `ਚ ਭਰਿਆ ਪਾਣੀ ਕਢਵਾਇਆ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) -ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈ ਕੇ ਜੰਡਿਆਲਾ ਗੁਰ ਹਲਕੇ ਦਾ ਨਿਰੀਖਣ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਈ.ਟੀ.ਓ ਨੇ ਹਲਕੇ ਦੇ ਪਿੰਡਾਂ, ਜਿਥੇ ਕਿ ਅਕਸਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਂਦਾ ਹੈ, ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਦੇ ਨਾਲ ਐਸ.ਡੀ.ਐਮ ਸਿਮਰਦੀਪ ਸਿੰਘ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਪਿੰਡ ਮੱਲੋਵਾਲ ਵਿਖੇ ਡਿਪਟੀ ਕਮਿਸ਼ਨਰ ਤਲਵਾੜ ਵਲੋਂ ਮੌਕੇ `ਤੇ ਦਿੱਤੀਆਂ ਹਦਾਇਤਾਂ ਮੁਤਾਬਿਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਜੇ.ਸੀ.ਬੀ ਮਸ਼ੀਨਾਂ ਨਾਲ ਪਾਣੀ ਦੇ ਵਹਾਅ ਵਿੱਚ ਪੈਦਾ ਹੋਈਆਂ ਰੁਕਾਵਟਾਂ ਦੂਰ ਕਰਵਾਈਆਂ ਅਤੇ ਪੰਪਿੰਗ ਮਸ਼ੀਨਾਂ ਲਗਾ ਕੇ ਨੀਵੇਂ ਥਾਵਾਂ ਵਿਚੋਂ ਪਾਣੀ ਦੀ ਨਿਕਾਸੀ ਕਰਵਾਈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …