Thursday, October 15, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 12 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਕਸੀਅਸ ਬੈਂਕ, ਐਲ ਐਂਡ ਟੀ ਫਾਈਨਾਸ ਆਦਿ ਕੰਪਨੀਆ ਵਲੋਂ ਵੱਖ-ਵੱਖ ਅਸਾਮੀਆ ਲਈ 11,000/- ਤੋਂ 17,000/- ਪ੍ਰਤੀ ਮਹੀਨਾ ਅਤੇ 2 ਲੱਖ ਸੀ.ਟੀ.ਸੀ ਆਦਿ ਤਨਖਾਹ ਦਿੱਤੀ ਜਾਵੇਗੀ।ਕੰਪਨੀਆਂ ਵਲੋਂ ਰਿਲੇਸ਼ਨਸ਼ਿਪ ਮੈਨੇਜਰ, ਐਮ.ਐਲ ਅਫਸਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ 1:30 ਵਜੇ ਤੱਕ ਦਾ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਤੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …