Sunday, October 6, 2024

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਹੜ੍ਹ ਪੀੜ੍ਹਤ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ।ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਸ਼ਕਲ ਸਮੇਂ ਮਾਨਵਤਾ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮਦਦਗਾਰ ਬਣੀ ਹੈ।ਉਨ੍ਹਾਂ ਆਖਿਆ ਕਿ ਮੌਜ਼ੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ।ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਦੇਣ ਦਾ ਫੈਸਲਾ ਕੀਤਾ ਗਿਆ ਹੈ।ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਤੇ ਕੱਲ੍ਹ ਹੀ ਰਾਹਤ ਕਾਰਜ਼ ਸ਼ੂਰੂ ਕਰ ਦਿੱਤੇ ਗਏ ਸਨ ਅਤੇ ਬਾਕੀ ਗੁਰੂ ਘਰਾਂ ਤੋਂ ਵੀ ਅੱਜ ਸੇਵਾਵਾਂ ਆਰੰਭ ਦਿੱਤੀਆਂ ਗਈਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …