ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ
ਹਰਿਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਰਣਜੀਤ ਸਿੰਘ ਬੱਬੀ ਪ੍ਰਧਾਨ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ ਅਤੇ ਗੁਰਮੀਤ ਸਿੰਘ ਬਿੱਟੂ ਪ੍ਰਧਾਨ ਗੁਰਦੁਆਰਾ ਸਾਹਿਬ, ਜਤਿੰਦਰ ਪਾਲ ਸਿੰਘ ਹੈਪੀ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਸਬੰਧੀ ਰਾਤਰੀ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਦਲਜੀਤ ਸਿੰਘ ਤਾਨ ਹਜਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਕੀਤੀ।ਉਪਰੰਤ ਬੀਬਾ ਗੁਰਲੀਨ ਕੌਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਡਾਕਟਰ ਸੁਮਿੰਦਰ ਸਿੰਘ, ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਤੋਂ ਬਾਅਦ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਭਾਈ ਹਰਕੀਰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਰਾਮ ਸਿੰਘ ਹੈਡ ਗ੍ਰੰਥੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
ਡਾ. ਗੁਨਿੰਦਰ ਜੀਤ ਸਿੰਘ ਜਵੰਦਾ ਚੇਅਰਮੈਨ ਇੰਨਫੋਟੈਕ, ਜਤਿੰਦਰ ਸਿੰਘ ਕਾਲੜਾ, ਜਸਵਿੰਦਰ ਸਿੰਘ ਪ੍ਰਿੰਸ ਮੁਖੀ ਤਾਲਮੇਲ ਕਮੇਟੀ, ਰਾਜੇਸ਼ ਥਰੇਜਾ, ਗੁਰਪ੍ਰੀਤ ਸਿੰਘ ਰਾਜਾ ਵਿਸ਼ੇਸ਼ ਤੌਰ ;ਤੇ ਹਾਜ਼ਰ ਸਨ। ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਰਾਜਵੀਰ ਸਿੰਘ ਫਤਿਹਗੜ੍ਹ ਛੰਨਾ ਦੀ ਅਗਵਾਈ ਵਿੱਚ ਵਿਸ਼ੇਸ਼ੈ ਕਾਊਂਟਰ ਲਗਾਇਆ ਗਿਆ।ਸਮੂਹ ਜਥਿਆਂ ਨੂੰ ਸੁਸਾਇਟੀ ਵਲੋਂ ਸਰਬਜੀਤ ਸਿੰਘ ਰੇਖੀ, ਨਰਿੰਦਰ ਸਿੰਘ ਬੱਬੂ, ਡਾ ਦਿਨੇਸ਼ ਗਰੋਵਰ, ਅਸ਼ੋਕ ਕੁਮਾਰ, ਸੁਭਾਸ਼ ਕੁਮਾਰ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ, ਸੁਰਿੰਦਰ ਪਾਲ ਸਿੰਘ ਸਿਦਕੀ, ਡਾ. ਸੁਮਿੰਦਰ ਸਿੰਘ, ਰੂਹੀ ਜੋਸ਼ੀ ਕੌਸ਼ਲ ਦੇ ਨਾਲ ਜਸਵਿੰਦਰ ਸਿੰਘ ਪ੍ਰਿੰਸ, ਜਤਿੰਦਰ ਕਾਲੜਾ, ਡਾ. ਮਿੰਕੂ ਜਵੰਦਾ, ਰਾਜੇਸ਼ ਥਰੇਜਾ, ਗੁਰਮੀਤ ਸਿੰਘ, ਮੋਹਨ ਸਿੰਘ, ਅਰਵਿੰਦਰ ਪਾਲ ਸਿੰਘ, ਲਖਵੀਰ ਸਿੰਘ ਲੱਖਾ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਵੀਰ ਸਿੰਘ, ਹਰਵਿੰਦਰ ਸਿੰਘ ਬਿੱਟੂ ਆਦਿ ਨੇ ਸਨਮਾਨਿਤ ਕੀਤਾ।
ਸਮਾਗਮ ਲਈ ਪਰਵਿੰਦਰ ਸਿੰਘ ਪੱਪੂ ਬੈਗ ਵਾਲੇ, ਸਿੰਘ ਐਡਵਰਟਾਈਜ਼ਰ, ਸੁਖਬੀਰ ਸਿੰਘ ਆਸਟਰੀਆ, ਡਾਕਟਰ ਨੰਦ ਕਿਸ਼ੋਰ ਗਰੋਵਰ, ਜੀਵਨ ਆਸ਼ਾ ਕਲੱਬ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਨਗਨ ਬਾਬਾ ਸਾਹਿਬ ਦਾਸ ਸੇਵਾ ਦਲ, ਬੀਬੀ ਭਾਨੀ ਸੇਵਾ ਭਲਾਈ ਕੇਂਦਰ, ਰਾਜ ਕੁਮਾਰ ਰਾਜੂ ਪਰਿਵਾਰ, ਅਭਿਨੰਦਨ ਚੌਹਾਨ, ਮਹਿੰਦਰ ਕੁਮਾਰ, ਚਮਕੌਰ ਸਿੰਘ ਸੇਵਾਦਾਰ, ਕਿਸ਼਼ਨ ਸਿੰਘ ਕੋਹਲੀ ਨੇ ਵੱਖ ਵੱਖ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੇਜ਼ ਸੰਭਾਲੀ।ਵਿਸ਼ੇਸ਼ ਸਖਸ਼ੀਅਤਾਂ ਅਤੇ ਸਹਿਯੋਗੀਆਂ ਨੂੰ ਸੁਸਾਇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਗੁਰਿੰਦਰ ਸਿੰਘ ਗੁਜਰਾਲ, ਪ੍ਰੀਤਮ ਸਿੰਘ, ਦਲਵੀਰ ਸਿੰਘ ਬਾਬਾ, ਹਰਜੀਤ ਸਿੰਘ ਢੀਂਗਰਾ, ਹਰਪ੍ਰੀਤ ਸਿੰਘ ਪ੍ਰੀਤ, ਗੁਰਸਿਮਰਨ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਡਾ. ਮੀਨੂੰ ਤੰਵਰ, ਹਰਪ੍ਰੀਤ ਕੌਰ, ਹਰਸਿਮਰਨ ਕੌਰ, ਤਰਵਿੰਦਰ ਕੌਰ, ਕੁਲਵਿੰਦਰ ਕੌਰ ਢੀਂਗਰਾ, ਕਾਮਨੀ ਜੈਨ, ਧਨਵੰਤ ਕੁਮਾਰ, ਜੀਤ ਸਿੰਘ, ਮਨਪ੍ਰੀਤ ਸਿੰਘ ਸੇਠੀ, ਗੁਰਮੀਤ ਸਿੰਘ ਸਾਹਨੀ, ਦੀਪਕ ਜੈਨ ਇਸਤਰੀ ਸਤਿਸੰਗ ਸਭਾਵਾਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ‘ਚ ਹਾਜ਼ਰੀ ਭਰੀ।ਠੰਡੇ ਮਿੱਠੇ ਜਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media