Friday, May 17, 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ‘ਬਾਲਾ ਪ੍ਰੀਤਮ’ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਧਿਆਉਣ, ਸਿਮਰਨ ਕਰਨ ਆਦਿ ਨਾਲ ਹਰੇਕ ਪ੍ਰਕਾਰ ਦੇ ਦੁੱਖ-ਕਲੇਸ਼, ਰੋਗ ਅਤੇ ਮੁਸ਼ਕਿਲਾਂ ਦਾ ਖਾਤਮਾ ਹੋ ਜਾਂਦਾ ਹੈ, ਇਸ ਲਈ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਜਤਿੰਦਰ ਪਾਲ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ, ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ।ਕੌਂਸਲ ਮੈਂਬਰ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ।
ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …