ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਰਾਜ ਵਿੱਚ ਸਥਿਤ ਸਿੱਖਿਆ ਦੇ ਸਾਰੇ
ਕਾਲਜਾਂ ਲਈ ਕੋਰਸ ਬੀ.ਐਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਹੈ।ਬੀ.ਐਡ `ਚ ਦਾਖਲੇ ਲਈ ਕਾਮਨ ਐਂਟਰੈਂਸ ਟੈਸਟ ਅਤੇ ਕੇਂਦਰੀਕ੍ਰਿਤ ਕਾਉਂਸਲਿੰਗ 2023 ਦੇ ਕੋਆਰਡੀਨੇਟਰ ਪ੍ਰੋਫੈਸਰ ਡਾ. ਅਮਿਤ ਕੌਟਸ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਾਤਾਰ ਭਾਰੀ ਬਾਰਿਸ਼ ਅਤੇ ਹੜ੍ਹ ਵਰਗੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਬਿਨਾਂ ਕਿਸੇ ਲੇਟ ਫੀਸ ਦੇ ਸਾਂਝੇ ਦਾਖਲਾ ਟੈਸਟ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 18 ਜੁਲਾਈ 2023 ਤੱਕ ਵਧਾ ਦਿੱਤੀ ਗਈ ਹੈ।ਹਾਲਾਂਕਿ, ਕਾਮਨ ਪ੍ਰਵੇਸ਼ ਪ੍ਰੀਖਿਆ ਪਹਿਲਾਂ ਨਿਰਧਾਰਿਤ 30 ਜੁਲਾਈ 2023 (ਐਤਵਾਰ) ਨੂੰ ਹੀ ਹੋਵੇਗੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media