ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਖਰੜ ਟੋਲ ਪਲਾਜ਼ਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ
ਬੀ.ਕੇ.ਯੂ (ਦੋਆਬਾ) ਦੇ ਵਰਕਰਾਂ ਨੂੰ ਤੰਗ ਪਰੇਸ਼ਾਨ ਕਰਨ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ 15 ਜੁਲਾਈ ਨੂੰ ਖਰੜ ਟੋਲ ਪਲਾਜ਼ਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਣਾ ਸੀ, ਹੁਣ ਪੰਜਾਬ ਅੰਦਰ ਹੜ੍ਹਾਂ ਵਾਲੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਫਿਲਹਾਲ ਇਹ ਧਰਨਾ ਮੁਅੱਤਲ ਕਰ ਦਿੱਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਖਰੜ ਟੋਲ ਪਲਾਜਾ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਕੇ.ਯੂ ਦੇ ਵਰਕਰਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕਰ ਦੇਣ, ਜੇਕਰ ਉਨ੍ਹਾਂ ਨੇ ਹੁਣ ਵੀ ਤੰਗ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਲਦੀ ਹੀ ਧਰਨੇ ਦੀ ਤਰੀਕ ਮਿਥ ਦਿੱਤੀ ਜਾਵੇਗੀ।ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿ ਪੂਰੇ ਪੰਜਾਬ ਵਿੱਚ ਖਾਸ ਕਰਕੇ ਰੋਪੜ, ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ ਆਦਿ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਇੱਕ ਦੂਜੇ ਦੀ ਸਹਾਇਤਾ ਕਰਨ ਅਤੇ ਝੋਨੇ ਦੀ ਪਨੀਰੀ ਆਦਿ ਉਨ੍ਹਾਂ ਕਿਸਾਨਾਂ ਨੂੰ ਦੇਣ ਜਿਨ੍ਹਾਂ ਦਾ ਨੁਕਸਾਨ ਹੋ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਜਰਨੈਲ ਸਿੰਘ ਜਨਰਲ ਸਕੱਤਰ, ਬਲਜੀਤ ਸਿੰਘ ਮੱਲ ਮਾਜਰਾ ਬਲਾਕ ਪ੍ਰਧਾਨ ਸਮਰਾਲਾ, ਜੀਵਨ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਜਸਮੇਰ ਸਿੰਘ ਟੋਡਰਪੁਰ, ਸਮਸ਼ੇਰ ਸਿੰਘ ਘਰਖਣਾ, ਅਮਰਜੀਤ ਸਿੰਘ ਹਰਿਓਂ ਕਲਾਂ, ਜੀਵਨ ਸਿੰਘ ਮੱਲ ਮਾਜ਼ਰਾ ਸਕੱਤਰ, ਬਿੱਕਰ ਸਿੰਘ ਕੋਟਲਾ ਸਮਸ਼ਪੁਰ, ਮਲਕੀਤ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ ਆਦਿ ਸ਼ਾਮਿਲ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media