ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਮੀਂਹ ਨੇ ਜਿਥੇ ਪੂਰੇ ਪੰਜਾਬ ਨੂੰ ਹੜ੍ਹ ਵਾਲ਼ੀ ਸਥਿਤੀ ਵਿੱਚ ਲਿਆਂਦਾ, ਉਸੇ
ਤਹਿਤ ਪਟਿਆਲਾ ਅਰਬਨ ਅਸਟੇਟ ਫੇਸ-2 ਵਿਖੇ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਬੀਤੇ ਸਮੇਂ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਰਸਦ ਅਤੇ ਹੋਰ ਜਰੂਰੀ ਸਮਾਨ ਦੀ ਸੇਵਾ ਕੀਤੀ ਗਈ, ਓਸੇ ਤਰ੍ਹਾਂ ਅਰਬਨ ਅਸਟੇਟ ਫੇਸ-2 ਵਿੱਚ ਕਲਗੀਧਰ ਟਰੱਸਟ ਦੀ ਟੀਮ ਹੜ੍ਹ-ਪ੍ਰਭਾਵਿਤ ਖੇਤਰ ਵਿੱਚ ਉਤਰ ਕੇ ਆਈ ਹੈ।ਇਸ ਟੀਮ ਦੁਆਰਾ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ ਅਤੇ ਜਰੂਰੀ ਸਮਾਨ ਵੰਡਿਆ ਜਾ ਰਿਹਾ ਹੈ।ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਜਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਹਨਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋਂ ਰਾਹਤ ਕਿੱਟਾਂ ਪੀੜ੍ਹਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।ਇਹਨਾਂ ਨਾਲ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media