ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਉਪਲੀ ਰੋਡ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ
ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਹੋਇਆ।ਜਿਸ ਵਿੱਚ ਕਰੀਬ 18 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ।ਅੰਮ੍ਰਿਤ ਛਕਾਉਣ ਲਈ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਸਬ ਆਫਿਸ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਭਾਈ ਗੁਰਵਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਹਰਜੀਤ ਸਿੰਘ, ਭਾਈ ਕੇਵਲ ਸਿੰਘ ਅਤੇ ਭਾਈ ਕੁਲਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ।ਅੰਮ੍ਰਿਤ ਅਭਿਲਾਖੀ ਸੱਜਣਾ ਨੂੰ ਸ਼਼੍ਰੋਮਣੀ ਕਮੇਟੀ ਵਲੋਂ ਰਹਿਤ ਮਰਿਆਦਾ, ਜੰਤਰੀ, ਕਲੈਂਡਰ ਅਤੇ ਮੂਲ ਮੰਤਰ ਵਿਆਖਿਆ ਜਥੇਦਾਰ ਮਲਕੀਤ ਸਿੰਘ ਚੰਗਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕੁਲਵੰਤ ਸਿੰਘ ਕਲਕੱਤਾ ਪ੍ਰਧਾਨ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ ਭੇਟ ਕੀਤੇ ਗਏ।ਕਲਕੱਤਾ ਨੇ ਅੰਮ੍ਰਿਤ ਛੱਕਣ ਵਾਲੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਵੀਰਧਰਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਸਮੂਹ ਮੈਂਬਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।ਸਹਿਜ ਪਾਠ ਸੇਵਾ ਸੁਸਾਇਟੀ ਤੋਂ ਭਾਈ ਅੰਮ੍ਰਿਤਪਾਲ ਸਿੰਘ ਪੱਖੋ ਅਤੇ ਇੰਦਰਪਾਲ ਸਿੰਘ ਵਲੋਂ ਅੰਮ੍ਰਿਤ ਸੰਚਾਰ ਦੇ ਪ੍ਰਚਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media