Monday, September 14, 2026

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਡੀ.ਏ.ਵੀ ਕਾਲਜ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡੀ.ਏ.ਵੀ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਡੀ.ਏ.ਵੀ ਕਾਲਜ ਵਿਖੇ ਪੁੱਜੇ ਜਿਥੇ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਸਵਾਗਤ ਕੀਤਾ।ਉਨਾਂ ਦੇ ਨਾਲ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵੀ ਮੌਜ਼ੂਦ ਸਨ।
ਈ.ਟੀ.ਓ ਨੇ ਕਾਲਜ ਦੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਇਥੇ ਕਾਲਜ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ।ਉਨਾਂ ਵਲੋਂ ਕਾਲਜ ਦੀ ਲਾਇਬ੍ਰੇਰੀ ਦਾ ਦੌਰਾ ਕਰਕੇ ਇਥੇ ਬਿਤਾਏ ਗਏ ਪਲ ਵੀ ਸਾਂਝੇ ਕੀਤੇ।ਉਨਾਂ ਕਿਹਾ ਕਿ ਡੀ.ਏ.ਵੀ ਕਾਲਜ ਦੀ ਸੰਸਥਾ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰ ਰਹੀ ਹੈ ਅਤੇ ਨਵੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।ਉਨਾਂ ਕਿਹਾ ਕਿ ਇਸ ਸੰਸਥਾ ਵਲੋਂ ਗਰੀਬ ਵਿਦਿਆਰਥੀਆਂ ਨੂੰ ਸ਼ਕਾਲਰਸ਼ਿਪ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਕਾਲਜ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਦਾ ਹੈ।
ਕਾਲਜ ਦੇ ਸਟਾਫ ਵਲੋਂ ਈ.ਟੀ.ਓ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …