Friday, May 17, 2024

ਬਲਾਕ ਸਿੱਖਿਆ ਅਫ਼ਸਰਾਂ ਨਾਲ ਸਕੂਲਾਂ ਦੀਆਂ ਇਮਾਰਤਾਂ ਸਬੰਧੀ ਮੀਟਿੰਗ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਨਵ-ਨਿਯੁੱਕਤ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜਤਿੰਦਰ ਸਿੰਘ ਮਜੀਠਾ-2, ਕੁਲਵੰਤ ਸਿੰਘ ਅੰਮ੍ਰਿਤਸਰ-2, ਦਿਲਬਾਗ ਸਿੰਘ ਅੰਮ੍ਰਿਤਸਰ-4, ਮਨਜੀਤ ਸਿੰਘ ਬਲਾਕ ਅੰਮ੍ਰਿਤਸਰ-3, ਰੰਜੀਤਪ੍ਰੀਤ ਸਿੰਘ ਜੰਡਿਆਲਾ ਗੁਰੂ ਨੂੰ ‘ਜੀ ਆਇਆਂ’ ਆਖਦਿਆਂ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਕੁਮਾਰ ਸ਼ਰਮਾ ਵਲੋਂ ਈ.ਟੀ.ਟੀ ਤੋਂ ਐਚ.ਟੀ ਦੀ ਤਰੱਕੀ ਅਤੇ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਸਬੰਧੀ ਤੁਰੰਤ ਕਾਰਵਾਈ ਲਈ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਤੋਂ ਇਲਾਵਾ ਮੀਟਿੰਗ ਵਿੱਚ ਹੜ੍ਹਾਂ ਸਬੰਧੀ ਜਰੂਰੀ ਹਦਾਇਤਾਂ, ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ, ਮਿਡ ਡੇ ਮੀਲ, ਕਿਤਾਬਾਂ, ਐਸ.ਐਮ.ਸੀ ਦੀ ਬਣਤਰ ਬਾਰੇ, ਵਿਦਿਆਰਥੀਆਂ ਦੇ ਨਵੇਂ ਦਾਖਲੇ, ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਯੂਨੀਫਾਰਮ, ਸਪੋਰਟਸ ਸਬੰਧੀ, ਦਫਤਰੀ ਕੇਸਾਂ ਬਾਰੇ ਵੀ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅਤੇ ਅਵਾਣ ਵਲੋਂ ਨਵੋਦਿਆ ਵਿਦਿਆਲਿਆ ਦਾਖਲਾ ਟੈਸਟ-2024 ਸਬੰਧੀ ਵਿਦਿਆਰਥੀਆਂ ਨੂੰ ਅਪਲਾਈ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਬੀ.ਈ.ਈ.ਓ ਗੁਰਦੇਵ ਸਿੰਘ, ਦਿਲਬਾਗ ਸਿੰਘ, ਸੁਪਰਡੈਂਟ ਅਨੀਲ ਕੁਮਾਰ, ਨਵਦੀਪ ਕੌਰ, ਅਮਨਦੀਪ ਸਿੰਘ, ਕੰਵਲਜੀਤ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਰਜਿੰਦਰ ਸਿੰਘ ਤੇ ਮੁਨੀਸ਼ ਕੁਮਾਰ, ਕੋਆਰਡੀਨੇਟਰ ਕਿਤਾਬਾਂ ਹਰਪ੍ਰੀਤ ਸਿੰਘ, ਮਨਦੀਪ ਸਿੰਘ ਕਲਰਕ ਆਦਿ ਹਾਜ਼ਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …