ਅੰਮ੍ਰਿਤਸਰ, 13 ਜਲਾਈ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਖਾਲਸਾ ਕਾਲਜ ਆਫ਼ ਲਾਅ ਦੇ ਸਾਬਕਾ ਵਿਦਿਆਰਥੀ ਨੇ ਆਪਣੀ ਮਾਤਰੀ ਸੰਸਥਾ ਦਾ ਦੌਰਾ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੰਤਰੀ ਹਰਭਜਨ ਸਿੰਘ ਦਾ ਕਾਲਜ ਦੇ ਵਿਹੜੇ ‘ਚ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਇਸ ਉਪਰੰਤ ਹਰਭਜਨ ਸਿੰਘ ਨੇ ਕਾਲਜ ਅਧਿਆਪਕਾਂ ਅਤੇ ਹੋਰ ਸਟਾਫ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਕਾਲਜ ਦੇ ਵਿਦਿਆਰਥੀ ਰਹਿਣ ਸਮੇਂ ਦੇ ਅਨੁਭਵ ਅਤੇ ਯਾਦਾਂ ਸਾਂਝੀਆਂ ਕੀਤੀਆਂ।ਹਰਭਜਨ ਸਿੰਘ ਜੋ ਕਿ ਕਰੀਬ ਡੇਢ ਘੰਟਾ ਕਾਲਜ ਵਿਖੇ ਰਹੇ, ਨੇ ਆਪਣੇ ਵਿਦਿਆਰਥੀ ਸਮੇਂ ਦੌਰਾਨ ਅਧਿਆਪਕਾਂ ਅਤੇ ਸਟਾਫ਼ ਦੇ ਵਿਵਹਾਰ ਸਬੰਧੀ ਗੱਲਬਾਤ ਕਰਦਿਆਂ ਅਦਾਰੇ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਵਕਾਲਤ ਕਰਦਿਆਂ ਹੋਰ ਸਹੂਲਤਾਂ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਪਵਨਦੀਪ ਕੌਰ, ਡਾ. ਮੋਹਿਤ ਸੈਨੀ, ਡਾ. ਨਿਧੀ, ਪ੍ਰੋ. ਉਤਕਰਸ਼ ਸੇਠ, ਰਣਜੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …