ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 218.4 ਕਰੋੜ ਰੁਪਏ ਜਾਰੀ ਕਰਕੇ ਇਹ ਸਾਬਤ ਕਰ
ਦਿੱਤਾ ਹੈ ਕਿ ਨਰਿੰਦਰ ਮੋਦੀ ਸਰਕਾਰ ਪੰਜਾਬ ਦੀ ਹਮੇਸ਼ਾਂ ਮਦਦ ਕਰਦੀ ਆ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਨੂੰ 218.40 ਕਰੋੜ ਰੁਪਏ ਜਾਰੀ ਕਰਕੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰਕੇ ਜਨਤਾ ਦੀ ਸਾਰ ਲਈ ਜਾ ਰਹੀ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media