Friday, October 18, 2024

ਜਿਲ੍ਹਾ ਦੇ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਉਣ ਤੇ ਛੱਪੜਾਂ ਦੇ ਨਵੀਨੀਕਰਨ ਕਰਨ ਸਬੰਧੀ ਮੀਟਿੰਗ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮਿ੍ਰਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚੱਲ ਰਹੇ ਤਰਲ ਤੇ ਠੋਸ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਉਨਾਂ ਵਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਤੇ ਸਾਂਝੇ ਪਖਾਨੇ ਦੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਲਈ ਕਿਹਾ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਲਈ ਟੀਚੇ ਮਿਥੇ ਗਏ।
ਇਸ ਮੌਕੇ ਚਰਨਦੀਪ ਸਿੰਘ ਜਿਲ੍ਹਾ ਸੈਨੀਟੇਸ਼ਨ ਅਫਸਰ ਕਮ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ, ਸੁਦੀਪ ਕੁਮਾਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀਮਤੀ ਹਰਸਿਮਰਨ ਕੌਰ ਜਿਲ੍ਹਾ ਕੋਆਰਡੀਨੇਟਰ ਮਨਰੇਗਾ, ਅਮਨਦੀਪ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ, ਬਿਕਰਮਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਟਾਰੀ, ਸੁਖਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ, ਸਮਸ਼ੇਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਚੋਗਾਵਾ, ਸ੍ਰੀਮਤੀ ਜਸਬੀਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਜੀਠਾ ਅਤੇ ਜਗਦੀਪ ਸਿੰਘ ਉਪ ਮੰਡਲ ਇੰਜੀਨੀਅਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਜਿਲ੍ਹਾ ਪੱਧਰੀ ਸਮਾਜਿਕ ਸਟਾਫ ਹਾਜ਼ਰ ਸੀ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …