ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ 6ਵੇਂ ਸਮੈਸਟਰ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਸ਼ਾਨਦਾਰ ਉਪਲੱਬਧੀ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਬੀ.ਸੀ.ਏ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 2016/2400 ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ।ਪ੍ਰਿੰ: ਨਾਨਕ ਸਿੰਘ ਨੇ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਕਾਮ ਦੀ ਪੂਰਤੀ ਦੀਕਸ਼ਿਤ ਨੇ 1608/2100 ਅੰਕ ਨਾਲ ਕਾਲਜ ’ਚੋਂ ਪਹਿਲਾ ਅਤੇ ਬੀ.ਏ ਦੀ ਸਰਿਤਾ ਕੌਰ ਨੇ ਵੀ 1875/2400 ਅੰਕ ਨਾਲ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦਕਿ 11 ਹੋਰਨਾਂ ਵਿਦਿਆਰਥਣਾਂ ਨੇ ਡਿਸਟਿੰਕਸ਼ਨ ਦੀ ਪੁਜੀਸ਼ਨ ਹਾਸਲ ਕੀਤੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …