ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰਨ ਸਬੰਧੀ ਲਏ ਗਏ ਫੈਸਲੇ ਦੀ ਜਾਣਕਾਰੀ ਦਿੱਤੀ।ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਪੱਤਰ ਸੌਂਪਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਅੰਤ੍ਰਿੰਗ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਚੈਨਲ ਸਬੰਧੀ ਗਠਤ ਸਬ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਪਾਲ ਸਿੰਘ ਜੱਲਾ, ਬੀਬੀ ਜਸਬੀਰ ਕੌਰ ਜੱਫਰਵਾਲ ਆਦਿ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …