ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ 22 ਜੁਲਾਈ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮ੍ਰਿਤਸਰ ਦੇ
ਕਰਤਾਰ ਸਿੰਘ ਦੁੱਗਲ ਹਾਲ ਵਿਖ਼ੇ ਹੋਣ ਵਾਲੇ ਰਾਜ-ਪੱਧਰੀ ਇਨਾਮ ਵੰਡ ਸਮਾਰੋਹ ਦਾ ਸੱਦਾ ਪੱਤਰ ਪੰਜਾਬ ਦੇ ਨਾਮਵਰ ਵਕੀਲ ਅਜੈ ਕੁਮਾਰ ਵਰਮਾਨੀ ਨੂੰ ਦੇਣ ਪੁੱਜੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਅਤੇ ਪ੍ਰਸਿੱਧ ਖੇਡ ਪ੍ਰੋਮੋਟਰ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਕਿਹਾ ਇਸ ਸਮਾਰੋਹ ਵਿੱਚ 5 ਕੌਮਾਂਤਰੀ ਅਤੇ 19 ਕੌਮੀ ਪੱਧਰ ਦੇ ਖਿਡਾਰੀਆਂ ਨੂੰ ‘ਮਾਣ ਪੰਜਾਬ ਦਾ ਐਵਾਰਡ’ ਅਤੇ 4 ਜਿਲ੍ਹਿਆਂ (ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਪਠਾਨਕੋਟ) ਦੇ 8ਵੀਂ/10ਵੀਂ/12ਵੀਂ ਕਲਾਸ ਦੇ ਮੈਰਿਟ ਹੋਲਡਰ ਵਿਦਿਆਰਥੀਆਂ ਤੋਂ ਇਲਾਵਾ ਵਾਤਾਵਰਨ ਪ੍ਰੇਮੀਆਂ ਅਤੇ ਸਮਾਜ ਸੇਵਕਾਂ ਦਾ ਵਿਸ਼ੇਸ ਸਨਮਾਨ ਕੀਤਾ ਜਾਵੇਗਾ।
ਇਸ ਈਵੈਂਟ ਨੂੰ ਨੇਪਰੇ ਚਾੜ੍ਹਨ ਲਈ ਰਾਜੇਸ਼ ਸ਼ਰਮਾ, ਹਰਦੇਸ ਸ਼ਰਮਾ, ਮਖਤੂਲ ਸਿੰਘ ਔਲਖ, ਦੀਪਕ ਚੈਨਪੁਰੀਆ, ਸੀਮਾ ਚੋਪੜਾ, ਨਿਰਵੈਰ ਸਿੰਘ ਸਰਕਾਰੀਆ, ਗੁਰਬਿੰਦਰ ਸਿੰਘ ਮਾਹਲ, ਕੰਵਲਜੀਤ ਕੌਰ ਟੀਨਾ, ਕਰਮਜੀਤ ਕੌਰ ਜੱਸਲ, ਨਰਿੰਦਰ ਕੌਰ, ਗੁਰਮੀਤ ਸਿੰਘ ਸੰਧੂ, ਕੰਵਲਜੀਤ ਸਿੰਘ ਵਾਲੀਆ, ਅਮਨਦੀਪ ਸਿੰਘ ਅਤੇ ਦਮਨਪ੍ਰੀਤ ਕੌਰ ਦਾ ਵਿਸ਼ੇਸ ਸਹਿਯੋਗ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media